ਹਿੰਦੁਸਤਾਨ ਸ਼ਕਤੀ ਸੈਨਾ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਸ਼ਮਾਕਾਂਤ ਪਾਂਡੇ ਆਪਣੇ ਸਾਥੀਆਂ ਸਮੇਤ ਚੋਣ ਪ੍ਰਚਾਰ ਕਰਦੇ ਹੋਏ।
ਪਟਿਆਲਾ, 4 ਜਨਵਰੀ, 2017 : ਵਿਧਾਨ ਸਭਾ ਚੋਣਾ 2017 ਦੀਆਂ ਚੋਣਾ ਸਬੰਧੀ ਚੋਣ ਕਮਿਸ਼ਨ ਵੱਲੋਂ 4 ਫਰਵਰੀ ਨੂੰ ਸੂਬੇ ਚ ਸੂਬੇ ਦੀਆਂ ਚੋਣਾ ਕਰਾਉਣ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਜਨੀਤਕ ਦਲ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ। ਜਿਸ ਦੇ ਚੱਲਦਿਆਂ ਪਾਰਟੀ ਪ੍ਰਮੁੱਖ ਪਵਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਪਟਿਆਲਾ ਸ਼ਹਿਰੀ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਵੱਲੋਂ ਪਟਿਆਲਾ ਸ਼ਹਿਰ ਦੇ ਲੋਕਾਂ ਨਾਲ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਵਿਸ਼ਾਲ ਕੰਬੋਜ ਉਨ•ਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸੀ। ਜਿਨ•ਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆਂ ਗਿਆ।
ਇਸ ਦੌਰਾਨ ਸ਼ਮਾਕਾਂਤ ਪਾਂਡੇ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੁਸਤਾਨ ਸ਼ਕਤੀ ਸੈਨਾ ਜਿੱਥੇ ਹਿੰਦੂ ਤੇ ਸਿੱਖਾਂ ਦੇ ਹਿਤਾਂ ਲਈ ਸੱਦਾਂ ਹੀ ਪਹਿਰਾ ਦਿੰਦੀ ਰਹੇਗੀ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਉਨ•ਾਂ ਦਾ ਮੁੱਖ ਮਕਸਦ ਹੈ ਕਿ ਉਹ ਸਾਰਿਆਂ ਨੂੰ ਸਿੱਖਿਆ ਅਤੇ ਸਿਹਤ ਸੁਵਿਧਾ ਮੁਫ਼ਤ ਮੁਹੱਈਆ ਕਰਾਉਣਗੇ। ਜਿਸ ਨਾਲ ਸੂਬੇ ਦਾ ਕੋਈ ਵੀ ਬੱਚਾ ਭੁੱਖਾ ਨ ਰਹਿ ਜਾਵੇ ਤੇ ਕਿਸੇ ਨੂੰ ਵੀ ਬਿਮਾਰੀ ਦਾ ਸਾਹਮਣਾ ਨ ਕਰਵਾ ਪਵੇ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਉਨ•ਾਂ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈ ਜਾਣਗੀਆਂ ਅਤੇ ਕਿਸਾਨਾਂ ਦੇ ਨਾਲ ਵੀ ਹਰ ਸਮੇਂ ਖੜਨਗੇ। ਇਸ ਮੌਕੇ ਉਨ•ਾਂ ਸਰਹੰਦੀ ਗੇਟ, ਰੋਜ਼ ਗਾਰਡਨ ਮਾਰਕੀਟ ਸਮੇਤ ਉਸ ਦੇ ਆਲ਼ੇ ਦੁਆਲੇ ਦੇ ਇਲਾਕਿਆਂ ਚ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼ਸ਼ੀ ਕਾਂਤ, ਰਾਜੇਸ਼ ਪਟੇਲ, ਗੋਬਿੰਦ ਸਮੇਤ ਵੱਡੀ ਗਿਣਤੀ ਚ ਸ਼ਿਵ ਸੈਨਿਕ ਹਾਜ਼ਰ ਰਹੇ।