ਚੰਡੀਗੜ੍ਹ, 5 ਜਨਵਰੀ, 2017 : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜੱਸੀ ਜਸਰਾਜ ਨੂੰ ਪੰਜਾਬ ਵਿੰਗ ਦਾ ਉਪ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸਦੇ ਨਾਲ ਹੀ ਉਨਾਂ ਨੂੰ ਪਾਰਟੀ ਦੇ ਬੁਲਾਰੇ ਵਜੋਂ ਵੀ ਨਵਾਜਿਆ ਗਿਆ ਹੈ।
ਜੱਸੀ ਜਸਰਾਜ ਨੇ ਸਾਲ 2014 ਵਿੱਚ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ। ਕੁੱਝ ਮਤਭੇਦਾਂ ਕਾਰਨ ਪਾਰਟੀ ਤੋਂ ਥੋੜਾ ਸਮਾਂ ਦੂਰ ਰਹਿਣ ਮਗਰੋਂ ਉਹ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਮੁੜ ਤੋਂ ਸਰਗਰਮ ਹੋ ਗਏ ਹਨ।
ਬੁੱਧਵਾਰ ਨੂੰ ਜੱਸੀ ਜਸਰਾਜ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਸੂਬੇ ਵਿੱਚ ਪਾਰਟੀ ਲਈ ਫਿਰ ਕੰਮ ਕਰਨ ਦੀ ਇੱਛਾ ਜਤਾਈ ਸੀ। ਅਰਵਿੰਦ ਕੇਜਰੀਵਾਲ ਨੇ ਉਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਪਾਰਟੀ ਨਾਲ ਤਨਦੇਹੀ ਨਾਲ ਜੁੜੇ ਰਹੇ ਹਨ ਅਤੇ ਉਨਾਂ ਦੀ ਪਾਰਟੀ ਵਿੱਚ ਵਾਪਸੀ ਇਹ ਬਹੁਤ ਚੰਗੀ ਖਬਰ ਹੈ।