ਜਲੰਧਰ, 6 ਜਨਵਰੀ, 2017 : ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਲਈ ਬਣਾਏ ਗਏ ਸਟਰਾਂਗ ਰੂਮਾਂ ਦਾ ਅੱਜ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਤੇ ਪੁਲਿਸ ਕਮਿਸ਼ਨਰ ਸ੍ਰੀ ਅਰਪਿਤ ਸ਼ੁਕਲਾ ਵਲੋਂ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਜਲੰਧਰ ਜਿਲ੍ਹੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਈ.ਵੀ.ਐਮ, ਮਸ਼ੀਨਾਂ ਦੇ ਰੱਖ-ਰਖਾਅ ਲਈ ਸਟਰਾਂਗ ਰੂਮਾਂ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਸਟਰਾਂਗ ਰੂਮ ਵਿਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਕ ਹੀ ਦਰਵਾਜ਼ਾ ਹੋਵੇਗਾ ਅਤੇ ਸਟਰਾਂਗ ਰੂਮ ਤੇ ਉਸਦੇ ਆਸੇ-ਪਾਸੇ ਦੇ ਖੇਤਰ ਦੀ ਨਿਗਰਾਨੀ ਲਈ ਸੁਰੱਖਿਆ ਦਸਤਿਆਂ ਦੇ ਨਾਲ-ਨਾਲ ਸੀ.ਸੀ.ਟੀ.ਵੀ. ਕੈਮਰੇ ਵੀ ਲਾਏ ਗਏ ਹਨ। ਇਨਾਂ ਕੈਮਰਿਆਂ ਦੀ ਰਿਕਾਰਡਿੰਗ ਵੀ 24 ਘੰਟੇ ਕੀਤੀ ਜਾਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਸ਼੍ਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਹਰ ਸਟਰਾਂਗ ਰੂਮ ਦੀ ਸੁਰੱਖਿਆ ਲਈ ਡੀ.ਐਸ.ਪੀ. ਪੱਧਰ ਜਾਂ ਉਸ ਤੋਂ ਉੱਪਰ ਦੇ ਅਧਿਕਾਰੀ ਦੀ ਡਿਊਟੀ ਲਾਈ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ , ਡੀ.ਸੀ.ਪੀ. ਹਰਜੀਤ ਸਿੰਘ, ਜਲੰਧਰ ਸ਼ਹਿਰੀ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰੰਗ ਅਫਸਰ ਤੇ ਹੋਰ ਅਧਿਕਾਰੀ ਹਾਜ਼ਰ ਸਨ।