← ਪਿਛੇ ਪਰਤੋ
ਮੁਕਤਸਰ, 9 ਜਨਵਰੀ, 2017 : ਫਾਜ਼ਿਲਕਾ 'ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਾਫਲੇ 'ਤੇ ਹੋਏ ਪਥਰਾਅ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐੱਮ. ਪੀ. ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਵਲੋਂ ਜਨਤਾ ਨੂੰ ਭੜਕਾਏ ਜਾਣ ਤੋਂ ਬਾਅਦ ਹੀ ਇਹ ਹਾਦਸਾ ਹੋਇਆ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਭਗਵੰਤ ਮਾਨ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਭਗੰਵਤ ਮਾਨ ਵਲੋਂ ਭੜਕਾਓ ਭਾਸ਼ਣ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਖਿਲਾਫ ਕਾਰਵਾਈ ਕਰਦੇ ਹੋਏ ਡਿਸ ਕੁਆਲੀਫਾਈ ਕਰਨਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਚੰਗੀ ਸਿਆਸਤ ਕਰਨ ਦੀ ਸਲਾਹ ਦਿੱਤੀ ਹੈ।
Total Responses : 265