ਹਲਕਾ ਉਮੀਦਵਾਰ ਦੀਦਾਰ ਸਿੰਘ ਭੱਟੀ ਪਿੰਡ ਛਲੇੜੀ ਕਲਾਂ ਵਿਖੇ ਸੰਬੋਧਨ ਕਰਦੇ ਹੋਏ।
ਸਰਹਿੰਦ 11 ਜਨਵਰੀ 2017: ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਵਿਸ਼ੇਸ਼ ਸਹੂਲਤਾਂ ਅਧੀਨ ਲਿਆਂਦਾ ਗਿਆ ਹੈ, ਜਿਸ ਕਰਕੇ ਲੋਕਾਂ ਅੰਦਰ ਅਕਾਲੀ-ਭਾਜਪਾ ਗਠਜੋੜ ਪ੍ਰਤੀ ਵਿਸ਼ਵਾਸ ਵਧਿਆ ਹੈ ਤੇ ਉਹ ਹਰ ਵਾਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਹਲਕਾ ਉਮੀਦਵਾਰ ਦੀਦਾਰ ਸਿੰਘ ਭੱਟੀ ਨੇ ਪਿੰਡ ਛਲੇੜੀ ਕਲਾਂ ਦੇ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਲ ਕੀਤਾ। ਉਨ•ਾਂ ਕਿਹਾ ਕਿ ਲੋਕ ਪੰਜਾਬ ਵਿਰੋਧੀ ਤੇ ਪੰਥ ਵਿਰੋਧੀ ਪਾਰਟੀਆਂ ਤੋਂ ਸੁਚੇਤ ਰਹਿਣ ਤਾਂ ਜੋ ਅੱਜ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਜੰਗੀ ਪੱਧਰ 'ਤੇ ਵੱਧ ਰਿਹਾ ਹੈ, ਉਸ ਵਿਚ ਭਵਿੱਖ ਅੰਦਰ ਹੋਰ ਤੇਜੀ ਲਿਆਈ ਜਾ ਸਕੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪੰਜਾਬ ਦੀ ਅਪਣੀ ਪਾਰਟੀ ਹੈ, ਜਿਸ ਦੇ ਕਾਰਜਕਾਲ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ। ਇਸ ਮੌਕੇ ਸਰਪੰਚ ਅਨੂਪ ਸਿੰਘ, ਸਰਕਲ ਪ੍ਰਧਾਨ ਮਨਦੀਪ ਸਿੰਘ, ਬੀਸੀ ਵਿੰਗ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਸਹਾਰਨ, ਯੂਥ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸਕੱਤਰ ਬੀਸੀ ਵਿੰਗ ਸੋਹਣ ਸਿੰਘ, ਨੰਬਰਦਾਰ ਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਅਮਰ ਸਿੰਘ, ਪੀਏ ਸਿਕੰਦਰ ਸਿੰਘ, ਸਰਪੰਚ ਨਰਿੰਦਰ ਸਿੰਘ ਸ਼ਾਹੀ, ਪੀਏ ਨਵਦੀਪ ਸਿੰਘ, ਦਵਿੰਦਰ ਸਿੰਘ ਖਰੌੜੀ, ਜਤਿੰਦਰ ਸਿੰਘ ਬੱਬੂ ਭੈਣੀ ਆਦਿ ਮੌਜੂਦ ਸਨ।