← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 11 ਜਨਵਰੀ, 2017 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਉਮੀਦਵਾਰਾਂ ਦੇ ਚੋਣ ਖਰਚ 'ਤੇ ਤਿੱਖੀ ਨਜ਼ਰ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ 54 ਬਸੀ ਪਠਾਣਾਂ, 55 ਫ਼ਤਹਿਗੜ੍ਹ ਸਾਹਿਬ ਤੇ 56 ਅਮਲੋਹ ਲਈ 2006 ਬੈਚ ਦੇ ਆਈ.ਆਰ.ਐਸ. ਅਧਿਕਾਰੀ ਰਾਜੇਂਦਰਾ ਚੰਦੇਕਰ ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਚੰਦੇਕਰ ਬੱਚਤ ਭਵਨ ਵਿਖੇ 13 ਜਨਵਰੀ ਤੱਕ ਠਹਿਰਣਗੇ। ਇਸ ਉਪਰੰਤ ਸ੍ਰੀ ਚੰਦੇਕਰ 22 ਜਨਵਰੀ ਤੋਂ 4 ਫਰਵਰੀ ਤੱਕ ਅਤੇ 5 ਅਪ੍ਰੈਲ ਤੋਂ 12 ਅਪ੍ਰੈਲ ਤੱਕ ਫ਼ਤਹਿਗੜ੍ਹ ਸਾਹਿਬ ਦੇ ਬੱਚਤ ਭਵਨ ਵਿਖੇ ਹੀ ਠਹਿਰਣਗੇ। ਜਿਥੇ ਜ਼ਿਲ੍ਹੇ ਦਾ ਕੋਈ ਵੀ ਵੋਟਰ ਚੋਣ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਖਰਚੇ ਸਬੰਧੀ ਸ਼ਿਕਾਇਤ ਕਰਨ ਲਈ ਸ੍ਰੀ ਚੰਦੇਕਰ ਦੇ ਮੋਬਾਇਲ ਨੰਬਰ 79732-36837 ਜਾਂ ਟੈਲੀਫੋਨ/ਫੈਕਸ ਨੰਬਰ 01763-233102 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Total Responses : 265