← ਪਿਛੇ ਪਰਤੋ
ਚੰਡੀਗੜ, 12 ਜਨਵਰੀ 2017: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਸਰਦਾਰ ਰਾਜਿੰਦਰ ਮੋਹਨ ਛੀਨਾ ਨੂੰ ਚੋਣ ਦੰਗਲ ਵਿੱਚ ਉਤਾਰਿਆ ਹੈ। ਨਵੀਂ ਦਿੱਲੀ ਵਿੱਚ ਪਾਰਲੀਆਮੈਂਟਰੀ ਬੋਰਡ ਦੀ ਬੈਠਕ ਵਿੱਚ ਸਰਦਾਰ ਰਾਜਿੰਦਰ ਮੋਹਨ ਛੀਨਾ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੰਮ੍ਰਿਤਸਰ ਤੋਂ ਉਮੀਦਵਾਰ ਨਿਯੁਕਤ ਕੀਤਾ ਗਿਆ ਹੈ। ਇਹ ਬੈਠਕ ਪਾਰਟੀ ਪ੍ਰਧਾਨ ਅਮਿੱਤ ਸ਼ਾਹ ਦੀ ਮੌਜੂਦਗੀ ਵਿੱਚ ਹੋਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਸਮੇਤ ਹੋਰ ਕਮੇਟੀ ਮੈਂਬਰਾਂ ਨੇ ਵੀ ਹਿੱਸਾ ਲੈਂਦਿਆਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਰਾਜਿੰਦਰ ਮੋਹਨ ਛੀਨਾ ਨੂੰ ਉਮੀਦਵਾਰ ਵਜੋਂ ਉਤਾਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ ਰਾਜਿੰਦਰ ਮੋਹਨ ਛੀਨਾ ਇਸ ਸਮੇਂ ਪੰਜਾਬ ਨੈਸ਼ਨਲ ਬੈਂਕ ਦੇ ਆਲ ਇੰਡੀਆ ਡਾਇਰੈਕਟਰ ਹਨ। ਸਾਲ 2007 ਵਿੱਚ ਅੰਮ੍ਰਿਤਸਰ ਪੱਛਮੀ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਰਾਜਿੰਦਰ ਮੋਹਨ ਛੀਨਾ ਇਸ ਵਕਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ ਚੇਅਰਮੈਨ ਹਨ। ਉਹ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਛੋਟੀਆਂ ਉਦਯੋਗਿਕ ਇਕਾਈਆਂ ਵਿਭਾਗ, ਪੰਜਾਬ ਦੇ ਵਾਈਸ ਚੇਅਰਮੈਨ ਦੇ ਅਹੁਦੇ 'ਤੇ ਵੀ ਉਨ•ਾਂ ਕੰਮ ਕੀਤਾ ਹੈ। ਇਸਦੇ ਨਾਲ ਨਾਲ ਰਾਜਿੰਦਰ ਮੋਹਨ ਛੀਨਾ ਭਾਜਪਾ ਦੀ ਪੰਜਾਬ ਟੀਮ ਵਿੱਚ ਵੱਖੋ ਵੱਖ ਅਹੁਦਿਆਂ 'ਤੇ ਕੰਮ ਕਰਦਿਆਂ ਹੋਇਆ ਸਟੇਟ ਕਾਰਜਕਾਰਨੀ ਵਿੱਚ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।
Total Responses : 265