ਚੰਡੀਗੜ੍ਹ, 14 ਜਨਵਰੀ, 2017 : ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਰਾਜਪਾਲ, ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਸੁਰਜੀਤ ਸਿੰਘ ਬਰਨਾਲਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਪੀ.ਜੀ.ਆਈ. ਵਿਖੇ ਦੇਹਾਂਤ ਹੋ ਗਿਆ ਹੈ।
ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸੁਰਜੀਤ ਸਿੰਘ ਬਰਨਾਲਾ ਵਲੋਂ ਤਾਮਿਲਨਾਡੂ ਦੇ ਰਾਜਪਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਕ ਯੋਗ ਪ੍ਰਸ਼ਾਸਕ ਅਤੇ ਇਕ ਵਧੀਆ ਇਨਸਾਨ ਸਨ।
ਦੁੱਖੀ ਪਰਿਵਾਰ ਨਾਲ ਆਪਣੇ ਵਲੋਂ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਇਹ ਪੂਰਾ ਨਾ ਕੀਤਾ ਜਾਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।