← ਪਿਛੇ ਪਰਤੋ
ਚੰਡੀਗੜ੍ਹ, 15 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜਿਲਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ-1 ਦੇ ਪ੍ਰਧਾਨ ਸ਼੍ਰੀ ਮਦਨ ਲਾਲ ਬੱਗਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਖਾਰਜ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਦਲ ਨੇ ਦੱਸਿਆ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਆਗੂ ਜਾਂ ਪਾਰਟੀ ਵਰਕਰ ਨੂੰ ਅਨੁਸ਼ਾਸ਼ਨ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਜਿਲਾ ਅਕਾਲੀ ਜਥਾ ਲੁਧਿਆਣਾ-1 ਦਾ ਕੰਮ ਵੀ ਫਿਲਹਾਲ ਲੁਧਿਆਣਾ-2 ਦੇ ਪ੍ਰਧਾਨ ਹਰਭਜਨ ਸਿੰਘ ਡੰਗ ਦੇਖਣਗੇ।
Total Responses : 265