← ਪਿਛੇ ਪਰਤੋ
ਤਰਨਤਾਰਨ, 16 ਜਨਵਰੀ, 2017 : ਪੰਜਾਬ ਦੇ ਸਰਹੱਦੀ ਹਲਕੇ ਖੇਮਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਦਲਾਂ 'ਤੇ ਜੰਮ ਕੇ ਭੜਾਸ ਕੱਢੀ। ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਉਹ ਬਾਦਲਾਂ ਤੋਂ ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲੈਣਗੇ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜੇਲ ਭੇਜ ਕੇ ਹੀ ਸਾਹ ਲੈਣਗੇ। ਅਰਵਿੰਦ ਕੇਜਰੀਵਾਲ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਪਹੁਵਿੰਡੀਆ ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਜੱਸੀ ਜਸਰਾਜ ਵੀ ਮੌਜੂਦ ਸਨ।
Total Responses : 265