ਰੂਪਨਗਰ, 16 ਜਨਵਰੀ,2017 : ਮਾਨਯੋਗ ਜ਼ਸਟਿਸ ਗੁਰਮੀਤ ਰਾਮ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੂਪਨਗਰ ਜਿਲਾ ਜੇਲ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਤੇ ਉਹਨਾ ਨੂੰ ਪੁਲਿਸ ਦੀ ਟੁਕੜੀ ਵੱਲੋਂ ਜਿਲਾ ਜੇਲ ਕੰਪਲੈਕਸ ਵਿੱਚ ਸਲਾਮੀ ਦਿੱਤੀ ਗਈ ।ਇਸ ਉਪਰੰਤ ਜੱਜ ਸਾਹਿਬ ਵੱਲੋਂ ਬੈਰਕਾਂ ਵਿੱਚ ਜਾ ਕੇ ਵਿਸਥਾਰਪੂਰਵਕ ਤਰੀਕੇ ਨਾਲ਼ ਵਿਚਾਰ ਅਧੀਨ ਬੰਦੀਆਂ ਅਤੇ ਕੈਦੀਆਂ ਨਾਲ਼ ਮੁਲਾਕਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ।ਉਹ ਵਿਸ਼ੇਸ਼ ਤੌਰ ਤੇ ਜੇਲ ਵਿੱਚ ਬਣੇ ਹਸਪਤਾਲ,ਮੁਫਤ ਕਾਨੂੰਨੀ ਸਹਾਇਤਾ ਕੇਂਦਰ ਵੀ ਗਏ।ਉਹਨਾ ਨੇ ਜੇਲ ਵਿੱਚ ਬਣੇ ਖਾਣੇ ਦੀ ਜਾਂਚ ਕੀਤੀ ਅਤੇ ਜਰੂਰੀ ਨਿਰਦੇਸ਼ ਦਿੱਤੇ ਕਿ ਖਾਣਾ ਬਣਾਉਣ ਅਤੇ ਉਸ ਦੀ ਸਾਂਭ ਸੰਭਾਲ ਅਤੇ ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ।ਉਹਨਾ ਨੇ ਹਦਾਇਤ ਦਿੱਤੀ ਕਿ ਬਿਮਾਰ ਬੰਦੀਆਂ ਅਤੇ ਕੈਦੀਆਂ ਦੇ ਇਲਾਜ ਲਈ ਹਰ ਜਰੂਰੀ ਕਦਮ ਚੁੱਕਿਆ ਜਾਵੇ ।ਉਹ ਵਿਸ਼ੇਸ਼ ਤੌਰ ਤੇ ਔਰਤ ਵਾਰਡ ਵਿੱਚ ਵੀ ਗਏ ਅਤੇ ਔਰਤ ਬੰਦੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜਾ ਲਿਆ ਅਤੇ ਪ੍ਰਸ਼ਾਸ਼ਨ ਨੂੰ ਜਰੂਰੀ ਨਿਰਦੇਸ਼ ਦਿੱਤੇ ।ਜੱਜ ਸਾਹਿਬ ਵੱਲੋਂ ਜੇਲ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਸਿਵਲ ਅਥਾਰਟੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਬੰਦੀਆਂ ਅਤੇ ਕੈਦੀਆਂ ਨੂੰ ਨਿਯਮਾ ਮੁਤਾਬਕ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ।
ਇਸ ਮੌਕੇ ਤੇ ਉਹਨਾ ਦੇ ਨਾਲ਼ ਮਾਨਯੋਗ ਜਿਲਾ ਅਤੇ ਸ਼ੈਸ਼ਨ ਜੱਜ ਸ਼੍ਰੀ ਬਲਵਿੰਦਰ ਸਿੰਘ ਸੰਧੂ,ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਜ਼ਸਬੀਰ ਕੌਰ ,ਸੀ ਜੇ ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਅਜੀਤਪਾਲ ਸਿੰਘ,ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਰਿੰਦਰਪਾਲ ਸਿੰਘ,ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸੁਪਰਡੈਂਟ ਜਿਲਾ ਜੇਲ ਹਾਜਰ ਸਨ।