ਫ਼ਤਹਿਗੜ੍ਹ ਸਾਹਿਬ, 18 ਜਨਵਰੀ 2017 : 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 18 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰ ਵਿਖੇ ਦਾਖਲ ਕੀਤੇ ਗਏ। ਇਸ ਤਰਾਂ ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 28 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਜਿਹਨਾਂ ਵਿੱਚੋਂ 54-ਬਸੀ ਪਠਾਣਾ ਵਿੱਚ 8 ਉਮੀਦਵਾਰਾਂ ਨੇ, 55-ਫਤਹਿਗੜ੍ਹ ਸਾਹਿਬ ਤੋਂ ਵੀ 8 ਊਮੀਦਵਾਰਾਂ ਨੇ ਅਤੇ 56- ਅਮਲੋਹ ਤੋਂ 12 ਊਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ 54-ਬਸੀ ਪਠਾਣਾਂ ਦੇ ਰਿਟਰਨਿੰਗ ਅਫਸਰ ਸ੍ਰੀ ਅਰਵਿੰਦ ਗੁਪਤਾ ਦੇ ਦਫ਼ਤਰ ਵਿਖੇ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸ੍ਰ: ਦਰਬਾਰਾ ਸਿੰਘ ਗੁਰੂ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਉਮੀਦਵਾਰ ਸ੍ਰ: ਸਮੁੰਦਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਸ. ਸੰਘਾ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਰਿਟਰਨਿੰਗ ਅਫਸਰ ਸ੍ਰੀ ਨਵਰਾਜ ਸਿੰਘ ਬਰਾੜ ਕੋਲ ਅੱਜ ਸ੍ਰੋਮਣੀ ਅਕਾਲੀ ਦਲ( ਅੰਮ੍ਰਿਤਸਰ) ਦੇ ਉਮੀਦਵਾਰ ਸ. ਕੁਲਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰ: ਲਖਵੀਰ ਸਿੰਘ , ਆਮ ਆਦਮੀ ਪਾਰਟੀ ਕੰਵਰਬੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ੍ਰ: ਕੁਲਜੀਤ ਸਿੰਘ ਨਾਗਰਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਮਨਦੀਪ ਕੌਰ ਅਤੇ ਆਪਣਾ ਪੰਜਾਬ ਪਾਰਟੀ ਦੇ ਸ੍ਰ: ਤਰਲੋਚਨ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 56-ਅਮਲੋਹ ਦੇ ਰਿਟਰਨਿੰਗ ਅਫਸਰ ਸ੍ਰੀ ਅਮਨਦੀਪ ਸਿੰਘ ਭੱਟੀ ਦੇ ਦਫ਼ਤਰ ਵਿਖੇ ਸ੍ਰੋ: ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਉਮੀਦਵਾਰ ਸ੍ਰ: ਲਖਬੀਰ ਸਿੰਘ, ਆਜਾਦ ਉਮੀਦਵਾਰ ਰਾਜਿੰਦਰ ਸਿੰਘ, ਸ੍ਰੋ: ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ੍ਰੌ: ਅਕਾਲੀ ਦਲ ਦੇ ਕਿਰਨਦੀਪ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਰਨਦੀਪ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਬੇਹਿਸ਼ਤਾ ਸਿੰਘ, ਹਿੰਦੋਸਤਾਨ ਸ਼ਕਤੀ ਸੈਨਾ ਦੇ ਸੰਜੀਵ ਕੁਮਾਰ, ਆਜਾਦ ਉਮੀਦਵਾਰ ਜਗਮੀਤ ਸਿੰਘ ਸਹੋਤਾ, ਆਜਾਦ ਉਮੀਦਵਾਰ ਹਰਦੀਪ ਕੌਰ ਸਹੋਤਾ ਨੇ ਆਪਣੇ ਨਾਮਜਦਗੀ ਦੇ ਕਾਗਜ ਦਾਖਲ ਕੀਤੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਚੋਣ ਪ੍ਰੋਗਰਾਮ ਅਨੁਸਾਰ 18 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ ਅਤੇ 19 ਜਨਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਜਦੋਂ ਕਿ 21 ਜਨਵਰੀ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।