ਬਠਿੰਡਾ, 18 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਬਠਿੰਡਾ ਦਿਹਾਤੀ ਤੋਂ ਨੌਜਵਾਨ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਪਿੰਗ ਸੰਗਤ ਕਲਾਂ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਿੱਥੇ ਉਨ੍ਹਾਂ ਨੂੰ ਸਭਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ । ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਮਿਤ ਰਤਨ ਨੂੰ ਜਿਤਾਉਣ ਦਾ ਪ੍ਰਣ ਕੀਤਾ । ਪਿੰਡ ਦੇ ਨੌਜਵਾਨਾਂ ਵਿੱਚ ਬਹੁਤ ਜੋਸ਼ ਭਰਿਆ ਹੋਇਆ ਹੈ ਕਿ ਇਸ ਵਾਰ ਨੌਜਵਾਨ ਵਰਗ ਨੂੰ ਨੁਮਾਇੰਦਗੀ ਮਿਲੀ ਹੈ ਤੇ ਅਸੀਂ ਵੱਡੀ ਲੀਡ ਨਾਲ ਇਹ ਸੀਟ ਜਿਤਾ ਕੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਜੀ ਦੀ ਝੋਲੀ ਪਾਵਾਂਗੇ ।
ਇਸ ਮੌਕੇ ਇੰਜ. ਅਮਿਤ ਰਤਨ ਕੋਟਫੱਤਾ ਨੇ ਬੋਲਦਿਆਂ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਦਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਪਿਛਲੇ ਨੌਂ ਸਾਲਾਂ ਦੌਰਾਨ ਰਿਕਾਰਡ ਤੋੜ ਵਿਕਾਸ ਹੋਇਆ ਹੈ । ਹਰੇਕ ਪਿੰਡ ਵਿੱਚ ਗਰਾਂਟਾਂ ਦੇ ਗੱਫੇ ਗਏ ਹਨ । ਪੂਰੇ ਪੰਜਾਬ ਵਿੱਚ ਸੜਕਾਂ ਦਾ ਜਾਲ ਵਿਛ ਗਿਆ ਹੈ । ਵੱਡੇ ਪੱਧਰ ਤੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਹੋਇਆ ਹੈ । ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਵਿਕਾਸ ਦੀ ਰਫਤਾਰ ਬਰਕਰਾਰ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੀ ਸਰਕਾਰ ਦਾ ਤੀਸਰੀ ਵਾਰ ਆਉਣਾ ਬਹੁਤ ਜ਼ਰੂਰੀ ਹੈ ।
ਇਸ ਮੌਕੇ ਤੇ ਉਨ੍ਹਾਂ ਨਾਲ ਸੁਸ਼ੀਲ ਕੁਮਾਰ ਗੋਲਡੀ ਪ੍ਰਧਾਨ, ਰੇਸ਼ਮ ਸਿੰਘ ਸਰਪੰਚ, ਰਣਜੀਤ ਸਿੰਘ ਐਮ.ਸੀ., ਗਾਂਧੀ ਸਿੰਘ ਪੰਚ, ਕੱਟਰ ਸਿੰਘ ਪੰਚ, ਗੁਰਜੀਤ ਸਿੰਘ ਖਾਲਸਾ, ਜਗਦੀਸ਼ ਪੰਚ, ਚਰਨ ਪ੍ਰਧਾਨ, ਸੰਦੀਪ ਜੇ ਸੀ ਬੀ, ਚਰਨਾ ਠੇਕੇਦਾਰ ਆਦਿ ਹਾਜ਼ਰ ਸਨ ।