ਅਟਾਰੀ, 20 ਜਨਵਰੀ, 2017 : ਚੋਣ ਅਖਾੜੇ 'ਚ ਉਤਰਦਿਆਂ ਹੀ ਅਕਾਲੀ ਦਲ, ਬੀਜੇਪੀ ਤੇ ਕਾਂਗਰਸ ਵਿਚਕਾਰ ਸਬਦੀ ਵਾਰ ਤੇਜ਼ ਹੋ ਗਏ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਬੀਜੇਪੀ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਨਵਜੋਤ ਸਿੱਧੂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਸਰਕਾਰ 'ਤੇ ਲਾਏ ਦੋਸ਼ਾਂ ਦਾ ਸੁਖਬੀਰ ਬਾਦਲ ਨੇ ਕਰਾਰਾ ਜਵਾਬ ਦਿੱਤਾ ਹੈ । ਸਿੱਧੂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਨੂੰ ਘਟੀਆ ਇਨਸਾਨ ਕਿਹਾ ਤੇ ਕਿਹਾ ਕਿ ਉਹ ਪੇਡ ਕੈਂਡੀਡੇਟ ਹੈ, ਜੋ ਪੈਸੇ ਲਈ ਕੁਝ ਵੀ ਕਰ ਸਕਦਾ ਹੈ” । ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਸਿੱਧੂ ਦੀਆਂ ਗੱਲਾਂ ਦਾ ਕੋਈ ਭਰੋਸਾ ਨਹੀਂ ਕਰ ਸਕਦਾ। ਦਰਅਸਲ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ-ਬੀਜੇਪੀ ਸਰਕਾਰ ਦੀ 10 ਸਾਲਾ ਕਾਰਗੁਜ਼ਾਰੀ ਬਾਰੇ ਵਾਈਟ ਪੇਪਰ ਜਾਰੀ ਕੀਤਾ।