ਬਰਨਾਲਾ, 21 ਜਨਵਰੀ, 2017 : ਜ਼ਿਲ੍ਹਾ ਚੋਣ ਅਫ਼ਸਰ ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਆਗਾਮੀ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ3 ਹਲਕਿਆਂ ਵਿੱਚ ਕੁੱਲ 30 ਉਮੀਦਵਾਰ ਆਪਣੀ ਕਿਸਮਤ ਅਜਮਾਉਣਗੇ। ਅੱਜ ਨਾਮਜਦਗੀ ਕਾਗਜ ਵਾਪਸ ਲੈਣ ਦੇ ਆਖਿਰੀ ਦਿਨ ਹਲਕਾ 102-ਭਦੌੜਦੇ ਕੇਵਲ ਇੱਕ ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਵੱਲੋਂ ਨਾਮਜਦਗੀ ਕਾਗਜ਼ ਵਾਪਸ ਲਏ ਗਏ ਹਨ। ਹੁਣ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਇਹਨਾਂ ਵਿੱਚ ਹਲਕਾ ਭਦੌੜ-102 ਦੇ 11, ਹਲਕਾ ਬਰਨਾਲਾ-103 ਦੇ 9 ਅਤੇ ਹਲਕਾ ਮਹਿਲ ਕਲਾਂ-104 ਦੇ 10 ਉਮੀਦਵਾਰਾਂ ਚੋਣ ਮੈਦਾਨ ਵਿੱਚ ਹਨ।
ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਹਲਕਾ ਭਦੌੜ-102 ਤੋਂ ਕਾਂਗਰਸ ਦੇ ਜੋਗਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਕਰਮਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੰਤ ਬਲਵੀਰ ਸਿੰਘ ਘੁੰਨਸ, ਆਮ ਆਦਮੀ ਪਾਰਟੀ ਦੇ ਪਿਰਮਲ ਸਿੰਘ ਧੌਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਮਜੀਤ ਸਿੰਘ, ਆਪਣਾ ਪੰਜਾਬ ਪਾਰਟੀ ਦੇ ਗੁਰਮੀਤ ਸਿੰਘ, ਸੀ ਪੀ ਆਈ ਲਿਬਰੇਸ਼ਨ ਦੇ ਸਵਰਣ ਸਿੰਘ, ਸੀ ਪੀ ਆਈ ਰੈਡ ਸਟਾਰ ਦੇ ਜਗਦੀਪ ਸਿੰਘ, ਆਜ਼ਾਦ ਉਮੀਦਵਾਰ ਬੱਘਾ ਸਿੰਘ, ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਮੀਮਸਾ ਅਤੇ ਆਜ਼ਾਦ ਉਮੀਦਵਾਰ ਗੋਰਾ ਸਿੰਘ ਚੋਣ ਮੈਦਾਨ ਵਿੱਚ ਹਨ।
ਹਲਕਾ ਬਰਨਾਲਾ-103 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਪਾਲ ਸਿੰਘ ਸਿਬੀਆ, ਕਾਂਗਰਸ ਦੇ ਕੇਵਲ ਸਿੰਘ ਢਿੱਲੋ, ਤ੍ਰਿਣਮੂਲ ਕਾਂਗਰਸ ਦੇ ਗੁਰਕੀਮਤ ਸਿੰਘ, ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਹੇਅਰ, ਬਹੁਜਨ ਸਮਾਜ ਪਾਰਟੀ ਦੇ ਪਰਮਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਅਤੇ ਆਜ਼ਾਦ ਉਮੀਦਵਾਰ ਮੁਹਿੰਦਰ ਸਿੰਘ, ਜਸਪਾਲ ਸਿੰਘ ਤੇ ਰਾਜ ਕੁਮਾਰ ਚੋਣ ਮੈਦਾਨ ਵਿੱਚ ਹਨ।
ਹਲਕਾ ਮਹਿਲ ਕਲਾਂ-104 ਤੋਂ ਸ੍ਰੋਮਣੀ ਅਕਾਲੀ ਦਲ ਦੇ ਅਜੀਤ ਸਿੰਘ ਸਾਂਤ, ਕਾਂਗਰਸ ਦੇ ਹਰਚੰਦ ਕੌਰ, ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ, ਕਮਿਊਨਿਸਟ ਪਾਰਟੀ ਆਫ ਇੰਡੀਆਂ ਦੇ ਖੁਸ਼ੀਆਂ ਸਿੰਘ, ਬਹੁਜਨ ਸਮਾਜ ਪਾਰਟੀ ਦੇ ਮੱਖਣ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਸਰਬਜੀਤ ਸਿੰਘ, ਆਪਣਾ ਪੰਜਾਬ ਪਾਰਟੀ ਦੇ ਗੁਰਮੀਤ ਸਿੰਘ, ਆਜ਼ਾਦ ਉਮੀਦਵਾਰ ਗੋਬਿੰਦ ਸਿੰਘ, ਆਜ਼ਾਦ ਉਮੀਦਵਾਰ ਗੁਰਮੇਲ ਸਿੰਘ, ਆਜ਼ਾਦ ਉਮੀਦਵਾਰ ਦਰਬਾਰਾ ਸਿੰਘ ਚੋਣ ਮੈਦਾਨ ਵਿੱਚ ਹਨ।