ਪਿੰਡ ਅਠਵਾਲ ਵਿਖੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਸ: ਬਿਕਰਮ ਸਿੰਘ ਮਜੀਠੀਆ।
ਮਜੀਠਾ, 22 ਜਨਵਰੀ 2017: ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਅਤੇ ਆਪ ਦੇ ਅਸਲੀ ਕਿਰਦਾਰ ਨੂੰ ਪਹਿਚਾਨਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇ ਤੁਸੀਂ ਇੱਕ ਗਲਤ ਫੈਸਲਾ ਲੈ ਲਿਆ ਤਾਂ ਜਿਹੜੀਆਂ ਤੁਹਾਨੂੰ ਸਹੂਲਤਾਂ ਮਿਲ ਰਹੀਆਂ ਹਨ, ਇਹ ਸਾਰੀਆਂ ਖਤਮ ਹੋ ਜਾਣਗੀਆਂ। ਸਾਡੇ ਵਿਕਾਸ ਕਾਰਜਾਂ ਦਾ ਰਿਕਾਰਡ ਤੁਹਾਡੇ ਸਾਹਮਣੇ ਹੈ। ਅਸੀਂ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਪੂਰੇ ਕਰ ਵਿਖਾਇਆ ਹੈ। ਅਸੀਂ ਅੱਗੇ ਵੀ ਆਪਣੇ ਵਾਅਦੇ ਪੂਰੇ ਕਰਾਂਗੇ।
ਸ: ਮਜੀਠੀਆ ਦੇ ਪਿੰਡ ਅਠਵਾਲ ਵਿਖੇ ਚੋਣ ਪ੍ਰਚਾਰ ਦੌਰਾਨ ਵਿਕਾਸ ਤੋਂ ਪ੍ਰਭਾਵਿਤ ਹੋਕੇ ਬਾਬਾ ਨਿਰਮਲ ਸਿੰਘ, ਗਿਆਨ ਸਿੰਘ, ਦਲਬੀਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਬਲਕਾਰ ਸਿੰਘ, ਗੁਰਭੇਜ ਸਿੰਘ, ਬਲਕਾਰ ਸਿੰਘ, ਅੰਗਰੇਜ਼ ਸਿੰਘ ਦੀ ਅਗਵਾਈ 'ਚ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਲੋਕਾਂ ਦੀਆਂ ਤਾੜੀਆਂ ਦੀ ਗੜਗੜਾਹਟ ਵਿੱਚ ਸ: ਮਜੀਠੀਆ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿਤੈਸ਼ੀ ਅਕਾਲੀ-ਭਾਜਪਾ ਗੱਠਜੋੜ ਜਲਦੀ ਹੀ ਸਮਾਜ ਦੇ ਹਰ ਵਰਗ ਲਈ ਇੱਕ ਪੈਕੇਜ ਦਾ ਐਲਾਨ ਕਰੇਗੀ।ਕਾਂਗਰਸ ਪੰਜਾਬ ਦੀ ਦੁਸ਼ਮਣ ਜਮਾਤ ਹੈ। ਜੋ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਵਾਉਣ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਤੋਪਾਂ ਅਤੇ ਟੈਂਕ ਭੇਜਣ ਲਈ ਜ਼ਿੰਮੇਵਾਰ ਹੈ। ਟੋਪੀ ਵਾਲੇ ਵੀ ਕਾਂਗਰਸ ਤੋਂ ਪਿੱਛੇ ਨਹੀਂ ਸਗੋਂ ਉਸ ਤੋਂ ਵੀ ਮਾੜੀ ਹੈ।ਕੇਜਰੀਵਾਲ ਬਾਹਰਲੇ ਵਿਅਕਤੀਆਂ ਦੀ ਫੌਜ ਸਿਰ ਪੰਜਾਬ ਉੱਤੇ ਰਾਜ ਕਰਨਾ ਚਾਹੁੰਦਾ ਹੈ। ਪਰ ਪੰਜਾਬੀ ਕਿਸੇ ਬਾਹਰਲੇ ਨੂੰ ਆਪਣੇ ਉੱਤੇ ਹਕੂਮਤ ਨਹੀਂ ਕਰਨ ਦੇਵੇਗਾ। ਇਹ ਉਹੀ ਵਿਅਕਤੀ ਹੈ, ਜਿਸ ਨੇ ਅੰਨ੍ਹਾ ਹਜ਼ਾਰੇ ਨੂੰ ਧੋਖਾ ਦਿੱਤਾ ਸੀ, ਜਿਹੜਾ ਇਸ ਨੂੰ ਲੋਕਾਂ ਵਿੱਚ ਲੈ ਕੇ ਆਇਆ ਸੀ। ਕੇਜਰੀਵਾਲ ਨੇ ਆਪ ਦੇ ਸਾਥੀਆਂ ਨੂੰ ਵੀ ਨਹੀਂ ਬਖਸ਼ਿਆ। ਤਕੜੀ ਅਤੇ ਲੋਕ ਸਭਾ ਲਈ ਕਮਲ ਦੇ ਫੁੱਲ ਨੂੰ ਵੋਟ ਕਰਨ ਦੀ ਅਪੀਲ ਕਰਦਿਆਂ ਐਸਵਾਈਐਲ ਦੇ ਮੁੱਦੇ ਉੱਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਕੇਜਰੀਵਾਲ ਅਤੇ ਕਾਂਗਰਸ ਨੂੰ ਮੂੰਹ ਨਾ ਲਾਉਣ ਦਾ ਸਦਾ ਦਿੱਤਾ ਹੈ।ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ,ਗਗਨਦੀਪ ਸਿੰਘ ਭਕਨਾ, ਯੋਧ ਸਿੰਘ ਸਮਰਾ, ਸਰਬਜੀਤ ਸਿੰਘ ਸਪਾਰੀਵਿੰਡ, ਪ੍ਰਭਦਿਆਲ ਸਿੰਘ ਪੰਨਵਾ, ਬਬੀ ਭੰਗਵਾਂ, ਸਰਪੰਚ ਚਮਨ ਸਿੰਘ, ਮਾਸਟਰ ਗੁਰਮੀਤ ਸਿੰਘ, ਜਥੇਦਾਰ ਦਲਜੀਤ ਸਿੰਘ, ਮੰਟੀ ਨੰਬਰਦਾਰ ਜਸਬੀਰ ਸਿੰਘ ਆਦਿ ਮੌਜੂਦ ਸਨ।