ਚੰਡੀਗੜ੍ਹ, 23 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਸੋਮਵਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸਦੇ ਜਨਰਲ ਸਕੱਤਰ ਤੇ ਸੈਣੀ ਸਮਾਜ ਪੰਜਾਬ ਦੇ ਪ੍ਰਧਾਨ ਸ੍ਰੀ ਹਰਭਾਗ ਸਿੰਘ ਸੈਣੀ, ਜ਼ਿਲ•ਾ ਰੋਪੜ ਕਾਂਗਰਸ ਦੇ ਐਸ ਸੀ ਵਿੰਗ ਚੇਅਰਮੈਨ ਅਜੀਤਪਾਲ ਸਿੰਘ ਨਾਫਰੇ ਅਤੇ ਜ਼ਿਲ•ਾ ਕਾਂਗਰਸ ਰੋਪੜ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਦੇ ਸਕੱਤਰ ਤੇਬੁਲਾਰੇ ਅਤੇ ਰੋਪੜ ਹਲਕੇ ਤੋਂ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।
ਇਹਨਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ 'ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਇਕ ਡੁਬਦਾ ਜਹਾਜ਼ ਹੈ ਅਤੇ ਇਸਦੇ ਆਗੂਆਂ ਨੇ ਮਹਿਸੂਸ ਕਰ ਲਿਆ ਹੈ ਕਿ ਇਹ ਪੰਜਾਬ ਦੇ ਭਲੇ ਵਾਸਤੇ ਕੁਝ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਮੌਜੂਦਾ ਚੋਣਾਂ ਵਿਚ ਦੇਸ਼ ਦੇ ਹੋਰ ਹਿੱਸਿਆਂ ਵਾਂਗ ਹੀ ਪੰਜਾਬ ਵਿਚੋਂ ਵੀ ਕਾਂਗਰਸ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ।
ਸ੍ਰੀ ਬਾਦਲ ਨੇ ਇਸ ਮੌਕੇ ਸ੍ਰੀ ਹਰਭਾਗ ਸਿੰਘ ਸੈਣੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦੇ ਐਸ ਸੀ ਵਿੰਗ ਦਾ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਇਸ ਨੂੰ ਰੋਪੜ ਹਲਕੇ ਸਮੇਤ ਸੂਬੇ ਦੇ ਹੋਰ ਭਾਗਾਂ ਵਿਚ ਨਮੋਸ਼ੀ ਭਰੀ ਹਾਰ ਮਿਲਣੀ ਤੈਅ ਹੋ ਗਈ ਹੈ। ਉਹਨਾਂ ਕਿਹਾ ਕਿ ਉਹ ਇਹਨਾਂ ਆਗੂਆਂ ਦੇ ਧੰਨਵਾਦੀ ਹਨ ਕਿਉਂÎਕ ਇਹਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਹੀ ਹੈ ਜਿਸਨੇ ਸੂਬੇ ਦੇ ਹੋਰ ਹਿੱਸਿਆਂ ਵਾਂਗ ਹੀ ਇਲਾਕੇ ਵਿਚ ਅਣਕਿਆਸੇ ਵਿਕਾਸ ਕਾਰਜ ਕਰਵਾਏ ਹਨ।
ਇਸ ਮੌਕੇ ਸ੍ਰੀ ਹਰਭਾਗ ਸਿੰਘ ਸੈਣੀ, ਅਜੀਤਪਾਲ ਸਿੰਘ ਨਾਫਰੇ ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਵਿਚ ਘੁਟਣ ਮਹਿਸੂਸ ਕਰਰ ਹੇਸੀ ਕਿਉਂਕਿ ਕਿਸੇ ਨੂੰ ਵੀ ਰੋਪੜ ਹਲਕੇ ਦੇ ਵਿਕਾਸ ਵਿਚ ਅਤੇ ਸਮਾਜ ਵਿਚ ਆਰਥਿਕ ਤੌਰ 'ਤੇ ਕਮਜ਼ੋਰ ਤੇ ਅਣਗੌਲੇ ਗਏ ਵਰਗਾਂ ਦੀ ਭਲਾਈ ਪ੍ਰਤੀ ਕੋਈ ਦਿਲਚਸਪੀ ਨਹੀਂ ਸੀ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਰੋਪੜ ਹਲਕੇ ਤੋਂ ਸ੍ਰੀ ਬਰਿੰਦਰ ਢਿੱਲੋਂ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕਾਂਗਰਸ ਦੇ ਮਿਹਨਤੀ ਤੇ ਅਣਥੱਕ ਯਤਨਾਂ ਨੂੰ ਬੇਇੱਜ਼ਤ ਕਰਨ ਬਰਾਬਰ ਹੈ ਤੇ ਹਾਈ ਕਮਾਂਡ ਵੱਲੋਂ ਸਥਾਨਕ ਆਗੂਆਂ ਨੂੰ ਦਰਕਿਨਾਰ ਕਰਨਾ ਬਹੁਤ ਹੀ ਮੰਦਭਾਗਾ ਹੈ।
ਉਹਨਾਂ ਕਿਹਾ ਕਿ ਉਹਨਾਂ ਨੇ ਮਹਿਸੂਸ ਕੀਤਾ ਹੈ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਵਿਕਾਸ ਅਤੇ ਸਮਾਜ ਦੇ ਵੱਖ ਵੱਖ ਵਰਗਾ ਦੀ ਭਲਾਈ ਦੇ ਇਕ ਨੁਕਾਤੀ ਏਜੰਡੇ 'ਤੇ ਕੰਮ ਕਰ ਰਿਹਾ ਹੈ, ਇਸ ਲਈ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਉਹਨਾਂ ਨੇ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਵੀ ਕੀਤਾ।