← ਪਿਛੇ ਪਰਤੋ
ਚੰਡੀਗੜ੍ਹ, 24 ਜਨਵਰੀ 2017 : ਪੰਜਾਬ ਸਰਕਾਰ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ 30 ਜਨਵਰੀ, 2017 ਨੂੰ ਸਵੇਰੇ 11 ਵਜੇ 2 ਮਿੰਟ ਦਾ ਮੌਨ ਰੱਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸਾਂ ਦੀਆਂ ਫੀਲਡ ਪਬਲੀਸਿਟੀ ਇਕਾਈਆਂ ਭਾਰਤੀ ਆਜ਼ਾਦੀ ਲਹਿਰ ਉਤੇ ਕੇਂਦਰਿਤ ਪ੍ਰੋਗਰਾਮ ਵੀ ਕਰਵਾ ਸਕਦੀਆਂ ਹਨ।
Total Responses : 265