ਰਾਜਪੁਰਾ, 25 ਜਨਵਰੀ, 2017 : ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ, ਜਸਬੀਰ ਸਿੰਘ ਜੱਸੀ ਐਮਸੀ ਅਤੇ ਜਗੀਰ ਸਿੰਘ ਐਮਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸਲਵਿੰਦਰ ਸਿੰਘ ਨਰਾਇਣ, ਬਲਬੀਰ ਸਿੰਘ ਠੇਕੇਦਾਰ, ਸੁਖਚੈਨ ਸਿੰਘ ਮੱਘਰ, ਅਮਰੀਕ ਸਿੰਘ ਠੇਕੇਦਾਰ, ਯੋਗੇਸ਼ ਤਿਵਾੜੀ, ਦਰਸ਼ਨ ਖਾਨ, ਸਰਪੰਚ ਮਹਿੰਦਰ ਪਾਲ, ਹਰਜਿੰਦਰ ਸਿੰਘ ਥੂਹਾ, ਭਗਵੰਤ ਸਿੰਘ ਬੂਟਾ ਸਿੰਘ ਵਾਲਾ, ਤਿ੍ਰਲੋਕ ਸਿੰਘ ਘੱਗਰਸਰਾਏ, ਰਣਜੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ, ਜਗਦੀਪ ਸਿੰਘ ਜੱਸੀ, ਸੁਰਿੰਦਰ ਸਿੰਘ, ਸੇਵਾ ਸਿੰਘ ਘੱਗਰਸਰਾਏ, ਗੁਰਮੀਤ ਕੌਰ, ਸਤਪਾਲ ਜਨਸੂਆ, ਬਲਜਿੰਦਰ ਕੌਰ ਅਤੇ ਇਲਾਕੇ ਦੀਆਂ ਹੋਰ ਅਹਿਮ ਸ਼ਖਸੀਅਤਾਂ ਨੇ ਪਾਰਟੀ ਦਾ ਪੱਲਾ ਫੜਿਆ।
ਇਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਨਵੇਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਤਾਕਤ ਮਿਲੀ ਹੈ ਅਤੇ ਇਨਾਂ ਸਭ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਓਧਰ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਸਨ ਅਤੇ ਇੱਕ ਖੁਸ਼ਹਾਲ ਪੰਜਾਬ ਦੀ ਸੋਚ ਨਾਲ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨਾਂ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਹ ਤਨਦੇਹੀ ਨਾਲ ਕੰਮ ਕਰਨਗੇ।