ਚੰਡੀਗੜ੍ਹ, 25 ਜਨਵਰੀ, 2017 : ਆਮ ਆਦਮੀ ਪਾਰਟੀ ਦੇ ਆਗੂ ਅਤੇ ਖਰੜ ਤੋਂ ਵਿਧਾਇਕ ਲਈ ਪਾਰਟੀ ਉਮੀਦਵਾਰ ਕੰਵਰ ਸੰਧੂ ਨੇ ਚੰਡੀਗੜ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੂੰ ਹੁਣ ਕਿਉਕਿ ਆਉਦੀਆਂ ਚੋਣਾਂ ਵਿੱਚ ਆਪਣੀ ਹਾਰ ਯਕੀਨੀ ਵਿਖਾਈ ਦੇਣ ਲੱਗ ਪਈ ਹੈ, ਇਸੇ ਲਈ ਉਹ ਹੁਣ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ। ਉਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ ਕਿ ਅਕਾਲੀ-ਕਾਂਗਰਸੀ ਕਾਰਕੁੰਨ ਹੁਣ ਆਮ ਆਦਮੀ ਪਾਰਟੀ ਦੇ ਝੰਡਿਆਂ ਵਾਲੀਆਂ ਕਾਰਾਂ ’ਚ ਸ਼ਰਾਬ ਅਤੇ ਧਨ ਆਮ ਲੋਕਾਂ ਵਿੱਚ ਵੰਡ ਰਹੇ ਹਨ, ਤਾਂ ਜੋ ਆਮ ਆਦਮੀ ਪਾਰਟੀ ਦਾ ਅਕਸ ਖ਼ਰਾਬ ਹੋ ਸਕੇ।
ਸੰਧੂ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਨੂੰ ਜ਼ਰੂਰ ਹੀ ਅਜਿਹੀਆਂ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਰਾਤ ਸਮੇਂ ਵਧੇਰੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਯਕੀਨੀ ਬਣਾਉਣੀ ਚਾਹੀਦੀ ਹੈ।