ਜਲੰਧਰ, 26 ਜਨਵਰੀ, 2017 : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਦੋਆਬਾ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ; ਇਸ ਮੌਕੇ ਜਲੰਧਰ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਮੌਜੂਦ ਸਨ।
ਦੋਆਬਾ ਜ਼ੋਨ ਕਾਂਗਰਸ ਦੇ ਓ.ਬੀ.ਸੀ. ਮਾਮਲਿਆਂ ਬਾਰੇ ਇੰਚਾਰਜ ਤਾਜਿੰਦਰ ਸਿੰਘ ਹੈਰੀ ਅਤੇ ਜ਼ਿਲਾ ਭਲਾਈ ਸੈੱਲ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ ਨੇ ਕਾਂਗਰਸ ਦੀਆਂ ਲੋਕ-ਵਿਰੋਧੀ ਨੀਤੀਆਂ ਉੱਤੇ ਇਤਰਾਜ਼ ਪ੍ਰਗਟਾਉਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਠੀਕ ਸਮਝਿਆ ਹੈ।
ਇਨਾਂ ਆਗੂਆਂ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਨਤਾ ਲਗਾਤਾਰ ਦੋ ਵਾਰ ਕਾਂਗਰਸ ਨੂੰ ਰੱਦ ਕਰ ਚੁੱਕੀ ਹੈ ਅਤੇ ਪੰਜਾਬੀਆਂ ਨੂੰ ਹੁਣ ਕਾਂਗਰਸ ਉੱਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ। ਉਨਾਂ ਕਿਹਾ ਕਿ ਇਨਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੈਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭਾਰੀ ਹਨੇਰੀ ਝੁੱਲ ਰਹੀ ਹੈ ਅਤੇ ਹਰ ਵਰਗ ਦੇ ਲੋਕ ਬਹੁਤ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਇਨਕਲਾਬ ਦਾ ਹਿੱਸਾ ਬਣਨਾ ਚਾਹ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਗ਼ੈਰ-ਸਿਆਸੀ ਅਤੇ ਕੁਝ ਸਨਿਮਰ ਪਿਛੋਕੜ ਵਾਲੇ ਲੋਕਾਂ ਨੂੰ ਟਿਕਟਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਭ ਕੁਝ ਉਸ ਵਾਅਦੇ ਤੋਂ ਉਲਟ ਕੀਤਾ ਗਿਆ।