ਜਲੰਧਰ, 28 ਜਨਵਰੀ, 2017 : ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਪੁਖਤਾ ਕਰਨ ਲਈ ਪਾਰਟੀ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਤੇ ਗੁਰਮੇਲ ਸਿੰਘ ਪਹਿਲਵਾਨ ਦੀਆਂ ਡਿਊਟੀਆਂ ਲਗਾਈਆਂ ਹਨ। ਇਸ ਲੜੀ ਹੇਠ, ਦੀਵਾਨ ਨੂੰ ਜਿਥੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਲਈ ਪ੍ਰਚਾਰ ਦਾ ਇੰਚਾਰਜ਼ ਬਣਾਇਆ ਗਿਆ ਹੈ, ਉਥੇ ਹੀ ਪਹਿਲਵਾਨ ਜਲੰਧਰ ਪੱਛਮੀ ਹਲਕੇ 'ਚ ਪ੍ਰਚਾਰ ਦੀ ਅਗਵਾਈ ਕਰਨਗੇ।
ਇਸ ਮੌਕੇ ਦੋਨਾਂ ਆਗੂਆਂ ਨੇ ਪਾਰਟੀ ਸੂਬਾ ਪ੍ਰਧਾਨ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਹੈ। ਉਲ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀਆਂ ਬੀਤੇ ਦੱਸ ਦਿਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦੇ ਲੋਕ ਦੁਖੀ ਹਨ ਅਤੇ ਇਨ੍ਹਾਂ ਤੋਂ ਮੁਕਤੀ ਪਾਉਣ ਲਈ 4 ਫਰਵਰੀ ਦਾ ਬੇਸਬ੍ਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸੇ ਤਰ੍ਹਾਂ, ਉਨ੍ਹਾਂ ਨੇ ਲੋਕਾਂ ਨੂੰ ਧੋਖਾ ਦੇਣ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਆਮ ਆਦਮੀ ਪਾਰਟੀ ਦੀ ਵੀ ਨਿੰਦਾ ਕੀਤੀ ਹੈ। ਦੀਵਾਨ ਤੇ ਪਹਿਲਵਾਨ ਨੇ ਕਿਹਾ ਕਿ ਆਪ ਦੇ ਦਾਅਵਿਆਂ ਦਾ ਗੁਬਾਰਾ ਜ਼ਲਦੀ ਹੀ ਫੱਟ ਜਾਵੇਗਾ ਤੇ ਪੰਜਾਬ ਦੇ ਲੋਕ ਇਨ੍ਹਾਂ ਦੇ ਝਾਂਸੇ 'ਚ ਨਹੀਂ ਆਉਣ ਵਾਲੇ।