← ਪਿਛੇ ਪਰਤੋ
ਊਨਾ, 28 ਜਨਵਰੀ, 2017 : ਇਲਾਕੇ ਦੇ ਇਕ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਪੰਜਾਬ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਕੇਂਦਰ 'ਚ ਸਿਹਤ ਵਿਗੜਨ ਤੋਂ ਬਾਅਦ ਨੌਜਵਾਨ ਨੂੰ ਕੇਂਦਰ ਸੰਚਾਲਕਾਂ ਵਲੋਂ ਊਨਾ ਦੇ ਹਸਪਤਾਲ 'ਚ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਿਆਲ ਚੰਦ (25) ਪੁੱਤਰ ਜੀਤ ਰਾਮ ਵਾਸੀ ਪਿੰਡ ਚੰਦੇਲੀ ਤਹਿਸੀਲ ਗੜ੍ਹਸ਼ੰਕਰ (ਪੰਜਾਬ) ਵਜੋਂ ਹੋਈ ਹੈ। ਪੁਲਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
Total Responses : 265