ਮਜੀਠਾ, 28 ਜਨਵਰੀ, 2017 : ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਸ: ਬਿਕਰਮ ਸਿੰਘ ਮਜੀਠੀਆ ਨੇ ਜਲਾਲਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਕਾਸ ਲਈ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਵਿਰੋਧੀ ਵਿਕਾਸ ਦੇ ਮੁੱਦੇ ਪ੍ਰਤੀ ਚੁੱਪ ਹਨ ਕਿਉਂਕਿ ਉਹਨਾਂ ਵੀ ਦੇਖ ਲਿਆ ਹੈ ਕਿ ਜੋ ਵਿਕਾਸ ਪਿਛਲੇ 10 ਸਾਲਾਂ ਦੌਰਾ ਕੀਤਾ ਗਿਆ ਉਹ 50 ਸਾਲਾਂ 'ਚ ਕਾਂਗਰਸ ਦੇ ਕਾਰਜਕਾਲ ਦੌਰਾਨ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਲੋਕ ਵਿਰੋਧੀਆਂ ਦੇ ਝੂਠੇ ਅਤੇ ਗੁਮਰਾਹਕੁਨ ਪ੍ਰਚਾਰ ਦੇ ਝਾਂਸੇ ਵਿੱਚ ਨਹੀਂ ਆਉਗੇ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨਗੇ। ਇਸ ਮੌਕੇ ਸ: ਮਜੀਠੀਆ ਵਲੋਂ ਕਰਾਏ ਗਏ ਵਿਕਾਸ ਤੋਂ ਪ੍ਰਭਾਵਿਤ ਹੁਦਿਆਂ ਰਵਿੰਦਰ ਸਿੰਘ, ਸੰਤੋਖ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਸਮੇਤ 30 ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਨਾਲ ਕੀਤਾ। ਇਸ ਮੌਕੇ ਸਰਬਜੀਤ ਸਿੰਘ ਸਪਾਰੀਵਿੰਡ, ਬਾਬਾ ਰਾਮ ਸਿੰਘ ਅਬਦਾਲ, ਮੰਗਲ ਸਿੰਘ ਬਾਬੋਵਾਲ, ਸਰਪੰਚ ਇੰਦਰਜੀਤ ਸਿੰਘ, ਸੋਹਨ ਸਿੰਘ ਮੈਬਰ, ਬਲਵਿੰਦਰ ਸਿੰਘ ਸ਼ਾਹ ਮੈਬਰ,ਬਿਕਰ ਸਿੰਘ, ਗੁਲਜਾਰ ਸਿੰਘ ਸਾਬਕਾ ਸਰਪੰਚ,ਮਾਸਟਰ ਅਮਰਜੀਤ ਸਿੰਘ, ਅਮਰੀਕ ਸਿੰਘ, ਅਮਰਬੀਰ ਸਿੰਘ, ਕਵਲਜੀਤ ਸਿੰਘ, ਇੰਦਰਜੀਤ ਸਿੰਘ, ਰਣਧੀਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।