ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਸਨਮਾਨਿਤ ਕਰਦੇ ਹੋਏ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰ
ਸੰਗਰੂਰ, 31 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਰਾਈਸ ਸ਼ੈਲਰ ਐਸੋਸੀਏਸ਼ਨ ਨੇ ਦਿਨੇਸ਼ ਗੋਇਲ ਦੀ ਅਗਵਾਈ ਹੇਠ ਹੋਏ ਉਭਾਵਾਲ ਰੋਡ 'ਤੇ ਹੋਏ ਇੱਕ ਸਮਾਗਮ ਦੌਰਾਨ ਸ਼੍ਰੀ ਗਰਗ ਨੂੰ ਹਲਕੇ ਦੇ ਕਰਵਾਏ ਰਿਕਾਰਡਤੋੜ ਵਿਕਾਸ ਕਾਰਜਾਂ ਲਈ ਸਨਮਾਨਿਤ ਕੀਤਾ ਅਤੇ ਚੋਣਾਂ ਵਿੱਚ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਵਪਾਰ ਸੈੱਲ ਅਕਾਲੀ ਦਲ ਦੇ ਪ੍ਰਧਾਨ ਹੈਪੀ ਗੋਇਲ ਵੀ ਵਿਸ਼ੇਸ਼ ਤੌਰ 'ਤੇ ਹਾਜਿਰ ਸਨ।
ਇਸ ਮੌਕੇ ਹਾਜਰੀਨ ਦਾ ਧੰਨਵਾਦ ਕਰਦਿਆਂ ਸ਼੍ਰੀ ਗਰਗ ਨੇ ਕਿਹਾ ਕਿ ਵਪਾਰੀ ਵਰਗ ਹਰੇਕ ਸੂਬੇ ਦਾ ਮੁੱਖ ਅੰਗ ਹੁੰਦੇ ਹਨ, ਜੋ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਰੱਖਣ ਵਿੱਚ ਸਭ ਤੋਂ ਜਿਆਦਾ ਯੋਗਦਾਨ ਪਾਉਂਦੇ ਹਨ। ਇਸ ਲਈ ਪੰਜਾਬ ਸਰਕਾਰ ਨੇ ਹਮੇਸ਼ਾ ਵਪਾਰੀ ਵਰਗ ਨੂੰ ਉਤਸ਼ਾਹਿਤ ਕਰਨ ਦੇ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਵਪਾਰੀ ਭਾਈਚਾਰੇ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ, ਜਿਸ ਕਰਕੇ ਪੂਰੇ ਸੂਬੇ ਦਾ ਵਪਾਰੀ ਵਰਗ ਅਕਾਲੀ-ਭਾਜਪਾ ਗਠਜੋੜ ਨਾਲ ਚੱਟਾਨ ਵਾਂਗ ਖੜ੍ਹਾ ਹੈ। ਸ਼੍ਰੀ ਗਰਗ ਨੇ ਦੱਸਿਆ ਕਿ ਤੀਜੀ ਵਾਰ ਸਰਕਾਰ ਬਣਨ 'ਤੇ ਕਾਰੋਬਾਰੀਆਂ ਦੇ ਹਿੱਤ ਲਈ ਕਈ ਨਵੇਂ ਪਲਾਨ ਤਿਆਰ ਕੀਤੇ ਗਏ ਹਨ, ਜਿਨ੍ਹਾਂ ਤਹਿਤ ਸਾਲਾਨਾ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਲਈ ਕਿਤਾਬਾਂ ਦੀ ਜਰੂਰਤ ਨਹੀਂ ਹੋਵੇਗੀ, ਸਗੋਂ ਉੱਕਾ ਪੁਕਾ ਟੈਕਸ ਦਾ ਸਿਸਟਮ ਸ਼ੁਰੂ ਕੀਤਾ ਜਾਵੇਗਾ। ਇੰਸਪੈਕਟਰੀ ਰਾਜ ਖਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੂਰੇ ਦੇਸ਼ ਦੇ ਮੁਕਾਬਲੇ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਪੰਜਾਬ ਵਿੱਚ ਜਿਆਦਾ ਤੋਂ ਜਿਆਦਾ ਉਦਯੋਗ ਸਥਾਪਤ ਹੋਣ 'ਤੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਹੋਣ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਵਿੱਚ ਸਹਿਯੋਗ ਦਿਓ।
ਇਸ ਮੌਕੇ ਹਰੀ ਕ੍ਰਿਸ਼ਨ, ਸ਼ਾਮ ਲਾਲ, ਸੰਦੀਪ ਮੋਨੂੰ, ਯਾਦਵਿੰਦਰ ਬਾਂਸਲ, ਹੈਪੀ ਬਾਂਸਲ, ਮੁਕੇਸ਼, ਨੀਰਜ ਬਾਂਸਲ, ਸੁਮਿਤ ਗਰਗ, ਸੌਰਵ ਗੋਇਲ, ਪੱਪੂ ਸ਼ਰਮਾ, ਵਿਜੈ ਕੁਮਾਰ, ਜਗਨ ਨਾਥ ਗੋਇਲ, ਵਰਿੰਦਰ ਕੁਮਾਰ, ਪੰਕਜ ਕੁਮਾਰ, ਤਰਸੇਮ ਲਾਲ, ਰਾਜੇਸ਼ ਕੁਮਾਰ, ਤਰਸੇਮ ਲਾਲ, ਰਾਕੇਸ਼ ਗਰਗ, ਬ੍ਰਿਜ ਲਾਲ, ਸੁਨੀਲ ਸੋਨੂੰ, ਵਿਸ਼ਾਲ ਗਰਗ, ਸੱਤਪਾਲ ਜੌਹਰ, ਅੰਕੁਰ ਜਿੰਦਲ ਸਮੇਤ ਵੱਡੀ ਗਿਣਤੀ ਵਿੱਚ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।