← ਪਿਛੇ ਪਰਤੋ
ਚੰਡੀਗੜ੍ਹ, 3 ਫਰਵਰੀ, 2017 : ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਸ ਨੂੰ ਮੌੜ ਮੰਡੀ ਵਿਚ ਹੋਏ ਬੰਬ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੇ ਕਾਨੂੰਨੀ ਰਿਸ਼ਤੇਦਾਰਾਂ ਨੂੰ 5 ਲੱਖ ਰੁਪਏ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ 50 ਹਜ਼ਾਰ ਰੁਪਏ ਦੀ ਰਾਹਤ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦੇਣ ਦੀ ਆਗਿਆ ਦਿੱਤੀ ਜਾਵੇ। ਇਸ ਸੰਬੰਧੀ ਮੁੱਖ ਮੰਤਰੀ ਦੇ ਵਧੀਕ ਪਿੰ੍ਰਸੀਪਲ ਸਕੱਤਰ ਸ੍ਰੀ ਕੁਮਾਰ ਅਮਿਤ (ਆਈਏਐਸ) ਵੱਲੋਂ 2 ਫਰਵਰੀ 2017 ਨੂੰ ਚੋਣ ਕਮਿਸ਼ਨ ਨੂੰ ਲਿਖਤੀ ਰੂਪ ਵਿਚ ਬੇਨਤੀ ਭੇਜੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਲੰਘੇ ਸ਼ਨੀਵਾਰ ਨੂੰ ਮੋੜ ਵਿਖੇ ਹੋਏ ਬੰਬ ਧਮਾਕੇ ਵਿਚ 6 ਵਿਅਕਤੀ ਮਾਰੇ ਗਏ ਸਨ ਅਤੇ 13 ਜ਼ਖਮੀ ਹੋ ਗਏ ਸਨ।
Total Responses : 265