ਚੰਡੀਗੜ੍ਹ, 16 ਮਾਰਚ, 2017 : ਕੈਪਟਨ ਅਮਰਿੰਦਰ ਸਿੰਘ ਸਮੇਤ 9 ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕੇ ਜਾਣ ਤੋਂ ਬਾਅਦ ਚੰਡੀਗੜ੍ਹ ਸਕੱਤਰੇਤ ਭਵਨ 'ਚ ਉਨ੍ਹਾਂ ਲਈ ਕਮਰਿਆਂ ਦੀ ਅਲਾਟਮੈਂਟ ਕੀਤੀ ਗਈ ਹੈ। ਇਸ ਅਲਾਟਮੈਂਟ ਮੁਤਾਬਕ ਬ੍ਰਹਮ ਮੋਹਿੰਦਰਾ ਨੂੰ ਛੇਵੀਂ ਮੰਜ਼ਿਲ 'ਤੇ ਕਮਰਾ ਨੰਬਰ-38, ਮਨਪ੍ਰੀਤ ਸਿੰਘ ਬਾਦਲ ਨੂੰ 5ਵੀਂ ਮੰਜ਼ਿਲ 'ਤੇ ਕਮਰਾ ਨੰਬਰ-33, ਨਵਜੋਤ ਸਿੰਘ ਸਿੱਧੂ ਨੂੰ ਤੀਜੀ ਮੰਜ਼ਿਲ 'ਤੇ ਕਮਰਾ ਨੰਬਰ-20, ਸਾਧੂ ਸਿੰਘ ਧਰਮਸੋਤ ਨੂੰ 5ਵੀਂ ਮੰਜ਼ਿਲ 'ਤੇ ਕਮਰਾ ਨੰਬਰ-21, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ 7ਵੀਂ ਮੰਜ਼ਿਲ 'ਤੇ ਕਮਰਾ ਨੰਬਰ-35, ਰਾਣਾ ਗੁਰਜੀਤ ਸਿੰਘ ਨੂੰ 5ਵੀਂ ਮੰਜ਼ਿਲ 'ਤੇ ਕਮਰਾ ਨੰਬਰ-25, ਚਰਨਜੀਤ ਸਿੰਘ ਚੰਨੀ ਨੂੰ ਤੀਜੀ ਮੰਜ਼ਿਲ 'ਤੇ ਕਮਰਾ ਨੰਬਰ-15 ਅਤੇ ਅਰੁਣਾ ਚੌਧਰੀ ਨੂੰ 6ਵੀਂ ਮੰਜ਼ਿਲ 'ਤੇ ਕਮਰਾ ਨੰਬਰ-34 ਅਲਾਟ ਕੀਤਾ ਗਿਆ ਹੈ। ਇਨ੍ਹਾਂ ਕਮਰਿਆਂ 'ਚ ਬੈਠ ਕੇ ਹੀ ਹੁਣ ਇਹ ਕੈਬਨਿਟ ਮੰਤਰੀ ਆਪੋ-ਆਪਣੇ ਕੰਮ ਕਰਨਗੇ ਅਤੇ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕੱਢਣਗੇ।