ਚੰਡੀਗੜ੍ਹ, 16 ਮਾਰਚ, 2017 : ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਲੋਕਾਂ ਦੀ ਉਡੀਕ ਵੀਰਵਾਰ ਸਵੇਰੇ ਉਸ ਸਮੇਂ ਖਤਮ ਹੋ ਗਈ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦੇ 9 ਕੈਬਨਿਟ ਮੰਤਰੀਆਂ ਨੇ ਵੀ ਸਹੁੰ ਚੁੱਕੀ। ਦੁਪਹਿਰ ਦੇ ਸਮੇਂ ਇਨ੍ਹਾਂ ਮੰਤਰੀਆਂ ਨੂੰ ਸਕੱਤਰੇਤ ਭਵਨ 'ਚ ਕਮਰਿਆਂ ਦੀ ਅਲਾਟਮੈਂਟ ਕੀਤੀ ਗਈ ਅਤੇ ਸ਼ਾਮ ਦੇ ਸਮੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ, ਜੋ ਕਿ ਇਸ ਤਰ੍ਹਾਂ ਹੈ—
- ਅੰਮ੍ਰਿਤਸਰ ਈਸਟ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਮਿਲਿਆ ਸਥਾਨਕ ਸਰਕਾਰਾਂ ਬਾਰੇ ਵਿਭਾਗ
- ਬਠਿੰਡਾ ਸ਼ਹਿਰੀ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਿਆ ਵਿੱਤੀ ਤੇ ਰੋਜ਼ਗਾਰ ਪ੍ਰਬੰਧਨ ਵਿਭਾਗ
- ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਨੂੰ ਮਿਲਿਆ ਸਿੰਚਾਈ ਤੇ ਬਿਜਲੀ ਵਿਭਾਗ
- ਮਾਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਨੂੰ ਮਿਲਿਆ ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਵਿਭਾਗ
- ਸ੍ਰੀ ਚਮਕੌਰ ਸਾਹਿਬ ਤੋਂ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਤਕਨੀਕੀ ਸਿੱਖਿਆ ਵਿਭਾਗ
- ਦੀਨਾਨਗਰ ਤੋਂ ਅਰੁਣਾ ਚੌਧਰੀ ਨੂੰ ਮਿਲਿਆ ਉੱਚ ਤੇ ਸਕੂਲੀ ਸਿੱਖਿਆ ਵਿਭਾਗ
- ਨਾਭਾ ਤੋਂ ਸਾਧੂ ਸਿੰਘ ਧਰਮਸੋਤ ਨੂੰ ਮਿਲਿਆ ਜੰਗਲਾਤ ਤੇ ਸਮਾਜਿਕ ਕਲਿਆਣ ਵਿਭਾਗ
- ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਬਾਜਵਾ ਨੂੰ ਮਿਲਿਆ ਪੇਂਡੂ ਵਿਕਾਸ ਤੇ ਵਾਟਰ ਸਪਲਾਈ ਵਿਭਾਗ
- ਪਟਿਆਲਾ ਤੋਂ ਬ੍ਰਹਮ ਮੋਹਿੰਦਰ ਨੂੰ ਮਿਲਿਆ ਸਿਹਤ ਵਿਭਾਗ