← ਪਿਛੇ ਪਰਤੋ
ਚੰਡੀਗੜ੍ਹ, 18 ਮਾਰਚ, 2017 : ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਕੈਬਨਿਟ ਦੀ ਇਸ ਮੀਟਿੰਗ ਵਿਚ ਕੁੱਲ 318 ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਕੈਬਨਿਟ ਵਿਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਉਂਦੇ ਹੋਏ ਸੂਬਾ ਸਰਕਾਰ ਨੇ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੰਨਾ ਹੀ ਨਹੀਂ ਮੁੱਖ ਮੰਤਰੀ ਵੀ ਲਾਲ ਬੱਤੀ ਵਾਲੀ ਗੱਡੀ ਦੀ ਵਰਤੋਂ ਨਹੀਂ ਕਰ ਸਕਣਗੇ। ਪੰਜਾਬ ਕੈਬਨਿਟ ਨੇ ਸੂਬੇ ਵਿਚ ਨਸ਼ੇ ਦੇ ਖਾਤਮੇ ਲਈ ਐੱਸ. ਟੀ. ਐਫ. ਦਾ ਗਠਨ ਕਰਦੇ ਹੋਏ 500 ਮੀਟਰ ਤੱਕ ਨੈਸ਼ਨਲ ਅਤੇ ਸਟੇਟ ਹਾਈਵੇ ‘ਤੇ ਸ਼ਰਾਬ ਦੇ ਠੇਕੇ ਬੈਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਨੌਕਰੀਆਂ ‘ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਕੈਬਨਿਟ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਲਈ ਸਪੈਸ਼ਲ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। 24 ਮਾਰਚ ਤੋਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਇਜਲਾਸ ਦਾ ਐਲਾਨ ਕੀਤਾ ਗਿਆ ਹੈ। 27 ਮਾਰਚ ਨੂੰ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਵੇਗੀ
Total Responses : 265