← ਪਿਛੇ ਪਰਤੋ
ਚੰਡੀਗੜ੍ਹ, 20 ਮਾਰਚ 2017 : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਕਾਰੀ ਮਕਾਨ ਦੇਣ ਦੇ ਫ਼ੈਸਲੇ ਨੂੰ ਨਾਮਨਜ਼ੂਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਖਾਈ ਗਈ ਫ਼ਰਾਖ਼ਦਿਲੀ ਸਲਾਹੁਣਯੋਗ ਹੈ ਪਰ ਉਹ ਆਪਣੀ ਰਿਹਾਇਸ਼ ਦਾ ਖ਼ੁਦ ਇੰਤਜ਼ਾਮ ਕਰ ਲੈਣਗੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ। ਬਾਦਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਕੀਤੇ ਜਾਣ ਵਾਲੇ ਹਰ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕਰੇਗੀ। ਬਾਦਲ ਨੇ ਕਿਹਾ ਕਿ ਜੇ ਨਵੀਂ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦਾ ਇਰਾਦਾ ਰੱਖਦੀ ਹੋਵੇ ਤਾਂ ਇਹ ਸੌਖਿਆਂ ਹੀ ਪੂਰੇ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਨਸ਼ਿਆਂ ਦੇ ਖ਼ਾਤਮੇ, ਕਿਸਾਨੀ ਕਰਜ਼ਿਆਂ ਦੀ ਮੁਆਫ਼ੀ, ਪੈਨਸ਼ਨ ਤੇ ਸ਼ਗਨ ਸਕੀਮਾਂ ਦੀ ਰਾਸ਼ੀ ਵਿਚ ਵਾਧੇ ਅਤੇ ਮੈਨੀਫੈਸਟੋ ਵਿਚ ਕੀਤੇ ਗਏ ਹੋਰ ਵਾਅਦਿਆਂ ਦੀ ਪੂਰਤੀ ਸਬੰਧੀ ਕੀਤੇ ਜਾਣ ਵਾਲੇ ਫ਼ੈਸਲਿਆਂ ਦੀ ਉਡੀਕ ਰਹੇਗੀ
Total Responses : 265