ਨਵੀਂ ਦਿੱਲੀ, 22 ਮਾਰਚ, 2017 : ਲੋਕ ਸਭਾ ਮੈਂਬਰ ਦੇ ਤੌਰ 'ਤੇ ਸੰਸਦ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਦੀ ਹਾਜ਼ਰੀ 77 ਫੀਸਦੀ ਰਹੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਭ ਤੋਂ ਘੱਟ ਸਿਰਫ 6 ਫੀਸਦੀ। ਹਾਲ ਹੀ ਵਿਚ ਜਿਨ੍ਹਾਂ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਉਨ੍ਹਾਂ ਵਿਚੋਂ 2 ਗੋਆ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕ੍ਰਮਵਾਰ ਮਨੋਹਰ ਪਾਰਿਕਰ ਅਤੇ ਯੋਗੀ ਆਦਿਤਿਆ ਨਾਥ ਸੰਸਦ ਮੈਂਬਰ ਹਨ। ਜਦਕਿ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ।