ਵਿਜੇਪਾਲ ਬਰਾੜ
ਚੰਡੀਗੜ੍ਹ, 10 ਅਗਸਤ, 2017 : ਪੰਜਾਬ ਦੀ ਸਾਬਕਾ ਆਈ.ਏ.ਐਸ ਅਧਿਕਾਰੀ ਕੁਸਮਜੀਤ ਸਿੱਧੂ ਨੇ ਪੰਜਾਬ ਰਾਜ ਬਿਜਲੀ ਰੈਗੁਲੇਟਰੀ ਕਮਿਸ਼ਨ ਤੇ ਚੇਅਰਪਰਸਨ ਵਜੋਂ ਸਹੁੰ ਚੁੱਕ ਲਈ ਹੈ । ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਿੲੱਕ ਸਾਦੇ ਸਮਾਗਮ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਉਹਨਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ । ਬੀਬੀ ਕੁਸਮਜੀਤ ਸਿੱਧੂ ਅਗਲੇ 5 ਸਾਲਾਂ ਲਈ ਿੲਸ ਅਹੁਦੇ ਤੇ ਕੰਮ ਕਰਦੇ ਰਹਿਣਗੇ । ਿੲਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਅੰਜੁਲੀ ਚੰਦਰਾ ਨੂੰ ਵੀ ਪੰਜਾਬ ਰਾਜ ਬਿਜਲੀ ਰੈਗੁਲੇਟਰੀ ਕਮਿਸ਼ਨ ਦੇ ਮੈਂਬਰ ਵਜੋਂ ਸਹੁੰ ਚੁਕਾਈ ਗਈ ।
ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੀ ਨਵੀਂ ਚੇਅਰਪਰਸਨ ਮੈਡਮ ਕੁਸਮਜੀਤ ਸਿੱਧੂ ਅਤੇ ਮੈਂਬਰ ਮੈਡਮ ਅੰਜੁਲੀ ਚੰਦਰਾ ਨੂੰ ਅਹੁਦੇ ਦੀ ਸਹੁੰ ਚੁਕਾਈ।
ਕਾਬਿਲੇਗੌਰ ਹੈ ਕਿ ਕੁਸਮਜੀਤ ਸਿੱੱਧੂ ਪੰਜਾਬ ਕੇਡਰ ਦੇ 1979 ਬੈਚ ਦੇ ਸੇਵਾਮੁਕਤ ਆਈਏਐਸ ਅਫਸਰ ਹਨ ਜਦਕਿ ਅੰਜੁਲੀ ਚੰਦਰਾ ਕੇਂਦਰੀ ਇਲੈਕਟ੍ਰੀਸਿਟੀ ਅਥਾਰਟੀ ਦੇ ਸੇਵਾਮੁਕਤ ਚੀਫ ਇੰਜੀਨੀਅਰ ਹਨ। ਇਲੈਕਟ੍ਰੀਸਿਟੀ ਐਕਟ, 2003 ਮੁਤਾਬਿਕ ਕਮਿਸ਼ਨ ਬਿਜਲੀ ਦੇ ਰੇਟ ਤੈਅ ਕਰਨ, ਟ੍ਰਾਂਸਮੀਸ਼ਨ ਅਤੇ ਹੋਰ ਨਿਯਮ ਤੈਅ ਕਰਨ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਹੈ। ਕਮਿਸ਼ਨ ਖਪਤਕਾਰਾਂ ਅਤੇ ਉਪਭੋਗਤਾਵਾਂ ਦੇ ਹਿੱਤਾਂ ਲਈ ਮਹਤਵਪੂਰਣ ਭੂਮਿਕਾ ਵੀ ਅਦਾ ਕਰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਸ੍ਰੀ ਐਸ.ਐਸ. ਸਰਨਾ, ਵਿੱਤ ਕਮਿਸ਼ਨਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਬਿਜਲੀ ਤੇ ਪੀਐਸਪੀਸੀਐਲ ਦੇ ਸੀਐਮਡੀ ਸ੍ਰੀ ਏ. ਵੇਣੂ ਪ੍ਰਸਾਦ ਅਤੇ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਵਿਕਾਸ ਪ੍ਰਤਾਪ ਸਮੇਤ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਸਨ।