ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 23 ਅਗਸਤ, 2017 : ਸਿਵਲ, ਪੁਲਿਸ ਪ੍ਰਸ਼ਾਸਨ, ਰਾਜਨੀਤਿਕ, ਧਾਰਮਿਕ, ਸਮਾਜਸੇਵੀ ਸੰਸਥਾਵਾਂ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਦੀ ਕੋਆਰਡੀਨੇਸ਼ਨ ਮੀਟਿੰਗ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਹੋਈ, ਜਿਸ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਦੇ ਕੇਸ ਸਬੰਧੀ 25 ਅਗਸਤ ਨੂੰ ਆਉਣ ਵਾਲੇਫ਼ੈਸਲੇਨੂੰ ਮੁੱਖ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਡਾ. ਨਾਨਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜੀਵ ਪਰਾਸ਼ਰ ਨੇ ਅਮਨ ਕਾਨੂੰਨ ਦੀ ਸਥਿਤੀ, ਪੁਲਿਸ ਤੇ ਸਿਵਲ ਪ੍ਰਸ਼ਾਸਨ ਵਿੱਚ ਤਾਲਮੇਲ, ਜ਼ਿਲ੍ਹੇ ਵਿੱਚ ਵੱਖ-ਵੱਖਨਾਜ਼ੁਕ, ਸੰਵੇਦਨਸ਼ੀਲਥਾਵਾਂ, ਲੋੜ ਅਨੁਸਾਰਮੈਜਿਸਟਰੇਟਾਂਦੀ ਨਿਯੁਕਤੀ, ਧਾਰਾ 144 ਲਾਗੂ ਕਰਨ ਸਮੇਤ ਵੱਖ-ਵੱਖ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਿਵਲ ਤੇ ਪੁਲਿਸ ਅਧਿਕਾਰੀ ਆਪਣੇ-ਆਪਣੇ ਖੇਤਰ 'ਚ ਵਿੱਚ ਅਮਨ ਕਾਨੂੰਨ ਦੀ ਸਥਿਤੀ ਸਬੰਧੀਮੀਟਿੰਗਾਂ ਕਰਨਗੇ ਅਤੇ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਹਾਜ਼ਰ ਪਤਵੰਤਿਆਂ ਤੋਂ ਸ਼ਾਂਤੀ ਕਾਇਮ ਰੱਖਣ ਦੇ ਵੱਢਮੁਲੇ ਵਿਚਾਰ ਲਏ ਗਏ ਤੇ ਪ੍ਰਸ਼ਾਸ਼ਨ ਵੱਲੋਂ ਤੁੰਰਤ ਅਮਲ 'ਚ ਲਿਆਂਦੇ ਗਏ। ਇਸ ਮੌਕੇ ਮੀਟਿੰਗ 'ਚ ਹਾਜ਼ਰ ਪਤਵੰਤਿਆਂ ਵੱਲੋ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜ਼ਿਲ੍ਹੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣਗੇ। ਡਿਪਟੀ ਕਮਿਸ਼ਨਰ ਸ੍ਰੀ ਪਰਾਸ਼ਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤ ਵਿਚ ਅਮਨ ਕਾਨੂੰਨ ਦੀ ਸਥਿਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਹਿਯੋਗ ਦੇਣ। ਉਨ੍ਹਾਂ ਮੀਡੀਆ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਕਿਸੇ ਵੀ ਤਰਾਂ ਦੀ ਕਲਿੱਪ, ਮੈਸੇਜ਼ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੋਵੇ ਸਬੰਧੀ ਘੋਖ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਰੱਖਣ ਤਾਂ ਜੋ ਅਫ਼ਵਾਹਾਂ ਨਾਲ ਕਿਸੇ ਵੀ ਅਣਸੁਖਾਂਵੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਬੂ ਵਿਚ ਹੈ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਇਸ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਮਧੂਮੀਤ ਕੌਰ, ਐਸ.ਡੀ.ਐਮ ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ ) ਜਗਦੀਸ਼ ਸਿੰਘ ਜੌਹਲ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ. ਜੋਗਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਰਿੰਦਰ ਗੁਪਤਾ, ਕੁਲਤਾਰ ਸਿੰਘ ਬਰਾੜ, ਸੀ.ਪੀ.ਆਈ ਤੋਂ ਪਵਨਪ੍ਰੀਤ ਸਿੰਘ, ਸੀ.ਪੀ.ਆਈ (ਐਮ) ਅਸ਼ਵਨੀ ਕੁਮਾਰ ਤੇ ਹੋਰ ਹਾਜ਼ਰ ਸਨ।