ਚੰਡੀਗੜ੍ਹ, 24 ਅਗਸਤ, 2017 : ਹਰਿਆਣਾ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਮ ਨਿਵਾਸ ਨੇ ਕਿਹਾ ਕਿ ਹਰਿਆਣਾ, ਪੰਜਾਬ ਅਤੇ ਸੰਘੀ ਖੇਤਰ ਚੰਡੀਗੜ੍ਹ ਵਿਚ ਮੋਬਾਹਿਲ ਨੈਟਵਰਕ ਸੇਵਾਵਾਂ ਅਤੇ ਡਾਟਾ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਅਗਲੇ 72 ਘੰਟੇ ਲਈ ਬੰਦ ਰਹੇਗੀ।
ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਪ੍ਰਸ਼ਾਸਕ ਵੀ.ਪੀ.ਭਦਨੌਰ ਦੀ ਪ੍ਰਧਾਨਗੀ ਹੇਠ ਹਰਿਆਣਾ, ਪੰਜਾਬ ਅਤੇ ਸੰਘੀ ਖੇਤਰ ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਬਾਇਲ ਇੰਟਰਨੈਟ ਸੇਵਾਵਾਂ ਅਤੇ ਡਾਟਾ ਸੇਵਾ ਬੰਦ ਕਰਨ ਲਈ ਨੋਟੀਫਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਕੰਟ੍ਰੋਲ ਰੂਮ, ਸੈਕਟਰ 9, ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦਾ ਇਕ ਸਾਂਝਾ ਕੰਟ੍ਰੋਲ ਰੂਮ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ 25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਵਿਚ ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਕਾਨੂੰਨ ਤੇ ਵਿਵਸਥਾ ਨੂੰ ਬਣਾਏ ਰੱਖਣ ਲਈ ਪੁਲਿਸ ਬਲਾਂ ਵਿਚਕਾਰ ਵਧੀਆ ਤੇ ਪ੍ਰਭਾਵੀ ਤਾਲਮੇਲ ਲਈ ਦੋਵਾਂ ਰਾਜਾਂ ਦਾ ਇਕ-ਇਕ ਪੁਲਿਸ ਅਧਿਕਾਰੀ ਤੈਨਾਤ ਰਹੇਗਾ।
ਸ੍ਰੀ ਰਾਮ ਨਿਵਾਸ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੂੰ ਦੋ ਦਿਨਾਂ ਲਈ ਚੰਡੀਗੜ੍ਹ ਆਉਣ ਵਾਲੀ ਸਾਰੇ ਯਾਤਰੀ ਟ੍ਰੇਨਾਂ ਨੂੰ ਤੁਰੰਤ ਰੋਕਣ ਦੀ ਅਪੀਲ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਤਰ੍ਹਾਂ, ਚੰਡੀਗੜ੍ਹ ਅਤੇ ਪੰਚਕੂਲਾ ਆਉਣ ਵਾਲੀ ਹਰਅਿਾਣਾ ਰੋਡਵੇਜ ਦੀ ਬੱਸਾਂ ਨੂੰ ਦੋ ਦਿਨਾਂ ਲਈ ਪਹਿਲਾਂ ਹੀ ਰੋਕ ਦਿੱਤੀ ਗਿਆ ਹੈ।
ਇਕ ਸੁਆਲ ਦੇ ਜਵਾਬ ਵਿਚ ਰਾਮ ਨਿਵਾਸ ਨੇ ਕਿਹਾ ਕਿ ਪਹਿਲਾਂ ਆਦੇਸ਼ਾਂ ਦੇ ਅਨੁਸਾਰ ਸਾਰੇ ਜਿਲ੍ਹਿਆਂ ਵਿਚ ਧਾਰਾ 144 ਲਗਾਈ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਨੂੰ ਆਪਣੇ ਕੋਲ ਰੱਖਣ 'ਤੇ ਰੋਕ ਲਗਾਈ ਗਈ ਹੈ। ਡੇਰਾ ਪ੍ਰੇਮੀਆਂ ਨੂੰ ਸੰਵੇਦਨਸ਼ੀਲ ਥਾਂਵਾਂ ਤੋਂ ਹਟਾਇਆ ਜਾ ਰਿਹਾ ਹੈ। ਵਾਧੂ ਪੁਲਿਸ ਫੋਰਸ ਤੋਂ ਇਲਾਵਾ ਸ਼ਾਮ ਤਕ ਨੀਮ ਫੌਜ ਦੀਆਂ 18 ਕੰਪਨੀਆਂ ਵੀ ਉਪਲੱਬਧ ਹੋਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਤੇ ਵਿਵਸਥਾ ਅਤੇ ਸ਼ਾਂਤੀ ਬਣਾਏ ਰੱਖਣ ਲਈ 10 ਸੀਨੀਅਰ ਆਈ.ਪੀ.ਐਸ. ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਵਧੀਕ ਡਾਇਰੈਕਟਰ ਜਰਨਲ ਪੱਧਰ ਦੇ ਦੋ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵੱਖ-ਵੱਖ ਥਾਂਵਾਂ 'ਤੇ 10 ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੰਟਲੀਜੇਂਸ ਤੋਂ ਪ੍ਰਾਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।