← ਪਿਛੇ ਪਰਤੋ
ਮੋਗਾ, 26 ਅਗਸਤ, 2017 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਮੋਗਾ ਸ਼ਹਿਰ ਵਿਖੇ ਨਗਰ ਨਿਗਮ ਹਦੂਦ ਅੰਦਰ ਲਗਾਏ ਗਏ ਕਰਫ਼ਿਊ 'ਚ ਅੱਜ ਮਿਤੀ 26 ਅਗਸਤ ਨੂੰ ਸਵੇਰੇ 10.00 ਵਜੇ ਤੋਂ 11.00 ਵਜੇ ਤੱਕ ਛੋਟ ਹੋਵੇਗੀ। ਇਸ ਸਮੇਂ ਦੌਰਾਨ ਲੋਕ ਦੁਕਾਨਾਂ ਤੋਂ ਖਾਣ-ਪੀਣ ਦੀਆਂ ਲੋੜੀਦੀਆਂ ਵਸਤਾਂ ਆਦਿ ਖ੍ਰੀਦ ਸਕਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲਗਭੱਗ ਅਮਨ-ਸ਼ਾਂਤੀ ਵਾਲਾ ਮਾਹੌਲ ਹੈ ਅਤੇ ਕਰਫਿਊ ਲਗਾਉਣ ਦਾ ਮਕਸਦ ਕੇਵਲ ਲੋਕਾਂ ਦੀ ਸੁਰੱਖਿਆ ਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਜ਼ਿਲ੍ਹੇ ਅੰਦਰ ਹਰ ਥਾਂ 'ਤੇ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਿਜ਼ ਪੂਰੀ ਮੁਸਤੈਦੀ ਨਾਲ ਤਾਇਨਾਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਾ ਆਉਣ ਅਤੇ ਜ਼ਿਲ੍ਹੇ ਅੰਦਰ ਅਮਨ ਅਤੇ ਸ਼ਾਂਤੀ ਬਣਾਈ ਰੱਖਣ।
Total Responses : 265