ਫਾਈਲ ਫੋਟੋ
ਪਟਿਆਲਾ, 26 ਅਗਸਤ, 2017 : ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅਹਿਤਿਆਤ ਦੇ ਤੌਰ 'ਤੇ ਪਟਿਆਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਵਿੱਚ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਾਮੀ 3 ਤੋਂ 6 ਵਜੇ ਤੱਕ ਅਤੇ ਸਵੇਰੇ 8 ਤੋਂ 10 ਵਜੇ ਤੱਕ ਢਿੱਲ ਦੇਣ ਦੇ ਹੁਕਮ ਜਾਰੀ ਕੀਤੇ ਹਨ। ਪਰ ਰਾਜਪੁਰਾ ਸਬ ਡਵੀਜਨ ਵਿੱਚ ਕਰਫਿਊ ਵਿੱਚ ਕੋਈ ਢਿੱਲ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਵੱਲੋਂ ਜਾਰੀ ਇਹਨਾਂ ਹੁਕਮਾਂ ਮੁਤਾਬਕ ਕਰਫਿਊ ਵਿੱਚ ਢਿੱਲ ਦੌਰਾਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ/ਰੈਲੀਆਂ/ਮੀਟਿੰਗਾਂ/ਨਾਹਰੇ ਲਗਾਉਣਾ ਅਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਅਤੇ ਦਫਾ 144 ਦੇ ਹੁਕਮ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ।