ਜੀ ਐਸ ਪੰਨੂ
ਪਟਿਆਲਾ, 26 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ 28 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ, ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ, ਏਡਿਡ, ਐਫੀਲੀਏਟਿਡ ਸਕੂਲਾਂ, ਆਈ.ਟੀ .ਆਈਜ਼, ਆਂਗਨਵਾੜੀ ਕੇਂਦਰਾਂ ਅਤੇ ਸਾਰੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।