ਜੀ ਐਸ ਪੰਨੂ
ਪਟਿਆਲਾ, 26 ਅਗਸਤ, 2017 : ਜ਼ਿਲਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲੇ ਵਿਚੋਂ ਕਰਫਿਊ ਨੂੰ ਅਗਲੇ ਹੁਕਮਾਂ ਤੱਕ ਹਟਾ ਦਿੱਤਾ ਗਿਆ ਹੈ। ਪਰ ਜ਼ਿਲੇ ਵਿੱਚ ਦਫਾ 144 ਪਹਿਲਾਂ ਵਾਂਗ ਹੀ ਲਾਗੂ ਰਹੇਗੀ ।ਜ਼ਿਲਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਟਿਆਲਾ ਜ਼ਿਲੇ ਵਿੱਚੋਂ ਕਰਫਿਊ ਹਟਾ ਦਿੱਤਾ ਗਿਆ ਹੈ। ਪਰ ਜ਼ਿਲੇ ਵਿੱਚ ਦਫਾ 144 ਪਹਿਲਾਂ ਵਾਂਗ ਹੀ ਲਾਗੂ ਰਹੇਗੀ ਅਤੇ ਪਟਿਆਲਾ ਜ਼ਿਲੇ ਦੀਆਂ ਹੱਦਾਂ ਅੰਦਰ ਕਿਸੇ ਵੀ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਹਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਤੌਰ 'ਤੇ ਮਨਾਹੀ ਹੋਵੇਗੀ।