← ਪਿਛੇ ਪਰਤੋ
ਲੁਧਿਆਣਾ, 27 ਅਗਸਤ, 2017 : ਡੇਰਾ ਸੱਚਾ ਸੌਦਾ ਦੇ ਮੁੱਖੀ ਨੂੰ ਸੁਣਾਈ ਜਾਣ ਵਾਲੀ ਸਜ਼ਾ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 28 ਅਗਸਤ, 2017 ਨੂੰ ਜ਼ਿਲ੍ਹਾ ਲੁਧਿਆਣਾ ਦੇ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 ਅਧੀਨ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 28 ਅਗਸਤ ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।
Total Responses : 265