ਬਰਨਾਲਾ, 27 ਅਗਸਤ, 2017 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਮੂਹ ਆਮ ਲੋਕਾਂ, ਅਦਾਰਿਆਂ, ਸੰਸਥਾਵਾਂ, ਕੰਪਨੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਦੇ ਸੰਬੰਧ ਵਿਚ ਦਿੱਤੇ ਨਿਰਦੇਸ਼ਾਂ ਅਨੁਸਾਰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ 2017 ਨੂੰ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਜੇਕਰ ਕਿਸੇ ਦਾ ਵੀ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਆਪਣੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਪਾਸ ਆਪਣੇ ਦਾਅਵੇ ਪੇਸ਼ ਕਰ ਸਕਦੇ ਹਨ।
ਸ਼੍ਰੀ ਥੋਰੀ ਨੇ ਕਿਹਾ ਕਿ ਨਿਰਧਾਰਤ ਪ੍ਰੋਫਾਰਮੇ ਐੱਸ.ਡੀ.ਐੱਮ. ਦਫ਼ਤਰਾਂ ਵਿੱਚ ਉਪਲਬੱਧ ਹਨ। ਜਾਨੀ ਜਾਂ ਮਾਲੀ ਨੁਕਸਾਨ ਸਬੰਧੀ ਕੋਈ ਵੀ ਨਾਗਰਿਕ ਜਾਂ ਵਿਭਾਗ ਵੇਰਵਿਆਂ ਸਹਿਤ ਪ੍ਰੋਫਾਰਮੇ ਵਿੱਚ ਭਰਕੇ ਸਬੰਧਤ ਐੱਸ.ਡੀ.ਐੱਮ. ਦਫ਼ਤਰ ਬਰਨਾਲਾਅਤੇ ਤਪਾ ਮੰਡੀ ਵਿਖੇ ਆਪਣੇ ਦਾਅਵੇ ਪੇਸ਼ ਕਰ ਸਕਦਾ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਬਰਨਾਲਾ ਦੇ ਐੱਸ.ਡੀ.ਐੱਮ. ਦਫ਼ਤਰ ਨਾਲ ਫੋਨ ਨੰਬਰ 01679-230032, ਤਪਾ ਦੇ ਐੱਸ.ਡੀ.ਐੱਮ. ਦਫ਼ਤਰ ਨਾਲ 01679-273201 ਤੇ ਸੰਪਰਕ ਕੀਤਾ ਜਾ ਸਕਦਾ ਹੈ।