← ਪਿਛੇ ਪਰਤੋ
ਫਾਜ਼ਿਲਕਾ, 28 ਅਗਸਤ, 2017 : ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਰਾਮ ਰਹੀਮ ਦੀ ਸਜ਼ਾ ਦਾ ਫੈਸਲਾ ਸੁਣਾਇਆ ਜਾਣਾ ਹੈ। ਇਸ ਸਬੰਧੀ ਪੰਜਾਬ 'ਚ ਹਿੰਸਾ ਨਾ ਭੜਕੇ ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਥਿਤੀ ਨੂੰ ਕਾਬੂ ਰੱਖਣ ਲਈ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ 'ਚ ਅਣਮਿਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫਿਊ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ ਹੈ।
Total Responses : 265