ਵਿਜੇਪਾਲ ਬਰਾੜ
ਚੰਡੀਗੜ੍ਹ, 28 ਅਗਸਤ, 2017 : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ, ਸਮਾਜ ਦੇ ਲੋਕਾਂ ਤੇ ਡੇਰਾ ਪ੍ਰੇਮੀਆਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਜੋ ਸੀ.ਬੀ.ਆਈ. ਅਦਾਲਤ ਵੱਲੋਂ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਵਿਚ ਫੈਸਲਾ ਆਇਆ ਹੈ, ਉਸ ਦਾ ਉਹ ਸਨਮਾਨ ਕਰਨ ਅਤੇ ਸੂਬੇ ਵਿਚ ਸ਼ਾਂਤੀ ਬਣਾਏ ਰੱਖਣ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਦਾ ਸਾਰੀਆਂ ਨੂੰ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਅਦਾਲਤ ਨੇ ਅੱਜ ਦੋ ਕੁੜੀਆਂ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁੱਖੀ ਨੂੰ 10-10 ਸਾਲ, ਕੁਲ 20 ਸਾਲ ਦੀ ਸਜ਼ਾ ਸੁਣਾਈ ਹੈ ਅਤੇ 15-15 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਧਿਆਨ ਵਿਚ ਰੱਖਦੇ ਹੋਏ ਅਦਾਲਤ ਦਾ ਸਾਨੂੰ ਸਨਮਾਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦੇ ਸਬੰਧ ਵਿਚ ਸ਼ਾਂਤੀ ਕਾਇਮ ਰੱਖਣ ਲਈ ਇੰਤਜਾਮ ਕੀਤੇ ਗਏ ਹਨ ਅਤੇ ਕਾਨੂੰਨ ਤੇ ਵਿਵਸਥਾ ਨੂੰ ਵਿਗਾੜਣ ਦਾ ਯਤਨ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਇਕ ਮੀਟਿੰਗ ਵਿਚ ਕਾਨੂੰਨ ਬਣਾਏ ਰੱਖਣ ਲਈ ਸਮੀਖਿਆ ਕੀਤੀ ਗਈ।