ਸਵਰਗੀ ਸੀਨੀਅਰ ਪੱਤਰਕਾਰ ਕੇ.ਜੇ.ਸਿੰਘ ਦੀ ਫਾਈਲ ਫੋਟੋ
ਚੰਡੀਗੜ੍ਹ, 17 ਅਕਤੂਬਰ, 2017 : ਸਵਰਗੀ ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਦੇ ਕਤਲ ਮਾਮਲੇ ਵਿੱਚ ਚੱਲ ਰਹੀ ਪ੍ਰਗਤੀ ਦੇ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਲੁਧਿਆਣਾ ਦੇ ਆਰ.ਐਸ.ਐਸ. ਵਰਕਰ ਦੀ ਹੱਤਿਆ ਦੇ ਦੋਸ਼ੀਆਂ ਨੂੰ ਵੀ ਛੇਤੀਂ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕਰਨਦੀਪ ਸਿੰਘ ਨਾਭਾ, ਭਾਰਤ ਭੂਸ਼ਨ ਆਸ਼ੂ, ਅਮਰੀਕ ਸਿੰਘ ਢਿੱਲੋਂ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਂਗੜ, ਦਰਸ਼ਨ ਸਿੰਘ ਬਰਾੜ, ਮਦਨ ਲਾਲ ਜੁਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਜਿੰਦਰ ਬੇਰੀ, ਸੁਖਜੀਤ ਸਿੰਘ ਲੋਹਗੜ੍ਹ, ਸੁਸ਼ੀਲ ਕੁਮਾਰ ਰਿੰਕੂ, ਰਮਨਜੀਤ ਸਿੰਘ ਸਿੱਕੀ, ਸੰਜੀਵ ਤਲਵਾਰ, ਕੁਲਦੀਪ ਸਿੰਘ ਵੈਦ, ਅੰਗਦ ਸਿੰਘ ਸੈਣੀ, ਜੋਗਿੰਦਰ ਪਾਲ ਸਿੰਘ, ਦਰਸ਼ਨ ਲਾਲ ਮੰਗੂਪੁਰ (ਸਾਰੇ ਵਿਧਾਇਕ) ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਇੰਦਰਜੀਤ ਸਿੰਘ ਜੀਰਾ, ਸਾਬਕਾ ਵਿਧਾਇਕ ਜਗਮੀਤ ਸਿੰਘ ਬਰਾੜ, ਸਲਾਹਕਾਰ ਸਥਾਨਿਕ ਸਰਕਾਰ ਵਿਭਾਗ ਡਾਕਟਰ ਅਮਰ ਸਿੰਘ ਅਤੇ ਡਾਇਰੈਕਟਰ ਸਥਾਨਿਕ ਸਰਕਾਰ ਅਜੋਏ ਸ਼ਰਮਾ ਹਾਜ਼ਰ ਸਨ।