ਦੀਦਾਰ ਗੁਰਨਾ
ਰਾਜਪੁਰਾ, 20 ਅਕਤੂਬਰ, 2017 : ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੀ ਹੋਈ ਵੱਡੀ ਜਿੱਤ ਕੈਪਟਨ ਸਰਕਾਰ ਦੀਆ ਲੋਕ ਪੱਖੀ ਨੀਤੀਆਂ ਤੇ ਮੋਹਰ ਹੈ । ਇਹ ਵਿਚਾਰ ਅੱਜ ਰਾਜਪੁਰਾ ਤੋਂ ਐਮ, ਐਲ ,ਏ ਹਰਦਿਆਲ ਸਿੰਘ ਕੰਬੋਜ ਨੇ ਪੇਸ਼ ਕੀਤੇ ਉਹਨਾਂ ਅੱਗੇ ਕਿਹਾ ਕਿ ਗੁਰਦਾਸਪੁਰ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦੇਸ ਵਿਚੋਂ ਭਾਜਪਾ ਦਾ ਸਫ਼ਾਇਆ ਕਰ ਦੇਣਗੇ । ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਬ ਵਿਚ ਵਿਕਾਸ ਦੀ ਥਾਂ ਵਿਨਾਸ਼ ਕੀਤਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ ਅਤੇ ਗੁਰਦਾਸਪੁਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ !