← ਪਿਛੇ ਪਰਤੋ
ਚੰਡੀਗੜ੍ਹ, 1 ਨਵੰਬਰ, 2017 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਦਫ਼ਤਰੀ ਕੰਮਕਾਜ 'ਚ ਪੰਜਾਬੀ ਲਾਗੂ ਕਰਨ ਦੇ ਹੁਕਮ ਦੇਣ ਦੇ ਫੈਸਲੇ ਮਗਰ ਤੁਰਦਿਆਂ ਰਾਜ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦਿਵਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਕੰਮਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਚੰਨੀ ਨੇ ਕਿਹਾ ਕਿ ਵਿਭਾਗ ਵਿਚ ਦਫਤਰੀ ਕੰਮਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਤਕਨੀਕੀ ਸਿੱਖਿਆ ਮੰਤਰੀ ਵਲੋਂ ਦਫਤਰੀ ਕੰਮਕਾਜ ਪੰਜਾਬੀ ਵਿਚ ਕਰਨ ਸਬੰਧੀ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਨ ਲਈ ਸਕੱਤਰ ਤਕਨੀਕੀ ਸਿੱਖਿਆ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦਾ ਕੰਮਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਾਉਣ ਲਈ ਚਿੱਠੀ/ਪੱਤਰ ਹੇਠਲੇ ਪੱਧਰ ਤੱਕ ਜਾਰੀ ਕਰਨ ਲਈ ਆਦੇਸ਼ ਕੀਤੇ ਹਨ।
Total Responses : 265