← ਪਿਛੇ ਪਰਤੋ
ਨਵਜੋਤ ਸਿੱਧੂ ਦੀ ਅਪੀਲ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਥੋੜ੍ਹੀ ਦੇਰ ਬਾਅਦ ( 10 ਵਜੇ ਪੋਸਟ ਕੀਤੀ ) ਚੰਡੀਗੜ੍ਹ , ਮਈ 15, 2018 : ਸੁਪਰੀਮ ਕੋਰਟ ਵਲੋਂ ਪੰਜਾਬ ਦੇ ਕੈਬਨਟ ਮੰਤਰੀ ਅਤੇ ਕ੍ਰਿਕਟ ਖਿਡਾਰੀ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਵਲੋਂ ਦਾਇਰ ਅਪੀਲ 'ਤੇ ਫ਼ੈਸਲਾ ਸਾਢੇ 10 ਵਜੇ ਦੇ ਕਰੀਬ ਆਉਣ ਦੇ ਆਸਾਰ ਹਨ . ਜਸਟਿਸ ਜੇ. ਚੇਲਮੇਸ਼ਵਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਨੇ 18 ਅਪ੍ਰੈਲ ਨੂੰ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ. ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 1988 ਦੇ ਗੈਰ-ਇਰਾਦਤਨ ਕਤਲ ਕੇਸ ਵਿਚ 2007 ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ. ਸਿੱਧੂ ਤੋਂ ਇਲਾਵਾ ਉਨ੍ਹਾਂ ਦੇ ਸਹਿਦੋਸ਼ੀ ਰੁਪਿੰਦਰ ਸਿੰਘ ਸੰਧੂ ਨੇ ਵੀ ਅਪੀਲ ਦਾਇਰ ਕੀਤੀ ਹੋਈ ਹੈ। ਉਸ ਨੂੰ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ।
Total Responses : 294