← ਪਿਛੇ ਪਰਤੋ
ਲੁਧਿਆਣਾ, 2 ਜੁਲਾਈ - ਸ਼੍ਰੀ ਸੁਰਜੀਤ ਸਿੰਘ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ (ਦਿਹਾਤੀ) ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਜੜ੍ਹੋਂ ਖ਼ਤਮ ਕਰਨ ਲਈ ਸਮੁੱਚੇ ਭਾਈਚਾਰੇ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ। ਜਿਸ ਵਾਸਤੇ ਪੁਲਿਸ ਜ਼ਿਲ੍ਹਾ ਕੰਟਰੋਲ ਰੂਮ ਨੰਬਰ 96467-52300 ਸਥਾਪਿਤ ਕੀਤਾ ਗਿਆ ਹੈ। ਇਸ ਨੰਬਰ ਉਤੇ ਕੋਈ ਵੀ ਵਿਅਕਤੀ ਫੋਨ ਕਰਕੇ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦੇ ਸਕਦਾ ਹੈ। ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
Total Responses : 265