ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਪਿੰਡ ਬੁੱਗਾ ਕਲਾਂ ਵਿਖੇ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਜੋਨ ਦੀ ਮੀਟਿੰਗ ਕਰਨ ਸਮੇਂ ਹਲਕੇ ਦੀ ਲੀਡਰਸ਼ਿਪ ਤੇ ਜੋਨ ਦੇ ਆਗੂਆਂ ਨਾਲ
ਅਮਲੋਹ, 19 ਅਗਸਤ,(ਦੀਦਾਰ ਗੁਰਨਾ ) ਕਾਂਗਰਸ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਜੋ ਜਸਟਿਸ ਰਣਜੀਤ ਸਿੰਘ ਗਿੱਲ ਕਮੀਸ਼ਨ ਬਨਾਇਆ ਗਿਆ, ਉਸ ਵਿੱਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਤੇ ਸਰਕਾਰ ਵੱਲੋਂ ਇਸ ਰਿਪੋਰਟ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਬੁੱਗਾ ਕਲਾਂ ਵਿਖੇ ਸੰਮਤੀ ਜੋਨ ਦੀ ਪੰਚਾਇਤੀ ਚੋਣਾਂ ਸਬੰਧੀ ਕੀਤੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਟਵਿਟ ਤੋਂ ਜਾਹਰ ਹੈ ਕਿ ਜਸਟਿਸ ਰਣਜੀਤ ਸਿੰਘ ਗਿੱਲ ਦੀ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਂਪੇ ਜਾਣ ਤੋਂ 24 ਘੰਟੇ ਪਹਿਲਾਂ ਲੀਕ ਕਰ ਦਿੱਤਾ ਗਿਆ ਹੈ। ਇਹ ਸਭ ਕਾਂਗਰਸ ਜਸਟਿਸ ਰਣਜੀਤ ਸਿੰਘ ਅਤੇ ਉਹਨਾਂ ਦੇ ਕਰੀਬੀ ਰਿਸ਼ਤੇਦਾਰ ਖਹਿਰਾ ਵੱਲੋਂ ਰਲ ਕੇ ਕੀਤੀ ਗਈ ਇੱਕ ਗੰਭੀਰ ਸਿਆਸੀ ਸਾਜਿਸ਼ ਹੈ। ਸੱਤਾਧਾਰੀ ਪਾਰਟੀ ਖਹਿਰਾ ਅਤੇ ਜਸਟਿਸ ਰਣਜੀਤ ਸਿੰਘ ਉੱਤੇ ਇਹ ਮਾਮਲੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਰਿਪੋਰਟ ਦੇ 195 ਪੰਨਿਆਂ ਦੇ ਪਹਿਲੇ ਭਾਗ ਨੂੰ ਲੀਕ ਕੀਤਾ ਗਿਆ ਸੀ ਅਤੇ ਸਰਕਾਰ ਨੇ ਉਸ ਘਟਨਾ ਦੀ ਜਾਂਚ ਲਈ ਅਜੇ ਤੱਕ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਦੋਂ ਕਿ ਸੰਵਿਧਾਨ ਅਨੁਸਾਰ ਵਿਧਾਨ ਸਭਾ ਵਿੱਚ ਪੇਸ਼ ਹੋਣ ਵਾਲੀ ਰਿਪੋਰਟ ਦੇ ਲੀਕ ਹੋਣ ਤੇ ਮੰਤਰੀਆਂ ਨੂੰ ਅਸਤੀਫੇ ਦੇਣ ਤੱਕ ਦੀ ਨੌਬਤ ਆ ਜਾਂਦੀ ਹੈ। ਰਾਜੂ ਖੰਨਾ ਨੇ ਕਿਹਾ ਕਿ ਇਸ ਰਿਪੋਰਟ ਜਾਂ ਤਾਂ ਜਸਟਿਸ ਰਣਜੀਤ ਸਿੰਘ ਵੱਲੋਂ ਲੀਕ ਕੀਤੀ ਗਈ ਹੈ ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਜਿਹਨਾਂ ਨੂੰ ਇਹ ਰਿਪੋਰਟ ਸੌਂਪੀ ਗਈ ਹੈ ਉਹਨਾਂ ਵੱਲੋਂ ਲੀਕ ਕੀਤੀ ਗਈ ਹੈ। ਜਿਸ ਕਾਰਨ ਜਿੱਥੇ ਇਸ ਲੀਕ ਹੋਈ ਰਿਪੋਰਟ ਦੀ ਵਿਸ਼ੇਸ਼ ਜਾਂਚ ਹੋਣੀ ਚਾਹੀਦੀ ਹੈ ਉੱਥੇ ਰਿਪੋਰਟ ਲੀਕ ਹੋਣ ਤੇ ਨੈਤਿਕਤਾ ਦੇ ਆਧਾਰ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਧਿਆਨ ਵਿਕਾਸ ਅਤੇ ਹੋਰ ਅਨੇਕਾਂ ਕਾਰਜਾਂ ਤੋਂ ਹਟਾ ਕੇ ਕਾਂਗਰਸ ਸਰਕਾਰ ਵੱਲੋਂ ਇਸ ਬਰਗਾੜੀ ਰਿਪੋਰਟ ਉਪਰ ਕੇਂਦਰਿਤ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਰਿਪੋਰਟ ਕਾਂਗਰਸ ਵੱਲੋਂ ਆਪ ਬੈਠ ਕੇ ਰਣਜੀਤ ਸਿੰਘ ਗਿੱਲ ਤੋਂ ਤਿਆਰ ਕਰਵਾਈ ਗਈ ਹੈ ਤਾਂ ਜੋ ਸ਼੍ਰੌਮਣੀ ਅਕਾਲੀ ਦਲ ਨੂੰ ਬਦਨਾਮ ਕਰਕੇ ਆਗਾਮੀ ਚੋਣਾਂ ਵਿੱਚ ਲਾਭ ਪ੍ਰਾਪਤ ਕੀਤਾ ਜਾ ਸਕੇ। ਜਦੋਂ ਕਿ ਸ਼੍ਰੌਮਣੀ ਅਕਾਲੀ ਦਲ ਪਹਿਲਾਂ ਹੀ ਇਸ ਕਾਂਗਰਸੀ ਰਣਜੀਤ ਸਿੰਘ ਗਿੱਲ ਕਮੀਸ਼ਨ ਨੂੰ ਮੁੱਢੋਂ ਹੀ ਨਿਕਾਰ ਚੁੱਕਾ ਹੈ।ਇਸ ਮੀਟਿੰਗ ਨੂੰ ਸ਼੍ਰੌਮਣੀ ਕਮੇਟੀ ਭਾਈ ਰਵਿੰਦਰ ਸਿੰਘ ਖਾਲਸਾ ਤੇ ਜੱਥੇ ਸ਼ਰਧਾ ਸਿੰਘ ਛੰਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਉਹਨਾਂ ਨਾਲ ਜੱਥੇ ਹਰਿੰਦਰ ਸਿੰਘ ਦੀਵਾ, ਜੱਥੇ ਜਰਨੈਲ ਸਿੰਘ ਮਾਜਰੀ, ਸੀਨੀ ਆਗੂ ਜਤਿੰਦਰ ਸਿੰਘ ਧਾਲੀਵਾਲ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਜੱਥੇ ਜਸਵਿੰਦਰ ਸਿੰਘ ਗਰੇਵਾਲ, ਜੱਥੇ ਕੁਲਦੀਪ ਸਿੰਘ ਮਛਰਾਈ, ਲਾਲੀ ਬੁੱਗਾ, ਲਵਦੀਪ ਸਿੰਘ, ਜੱਗੀ ਬੁੱਗਾ, ਹਰਬੰਸ ਸਿੰਘ ਚੌਬਦਾਰਾਂ, ਰਾਜੀ ਤੰਦਾ ਬੱਧਾ, ਨੀਟਾ ਪਹੇੜੀ, ਪ੍ਰਕਾਸ਼ ਸਿੰਘ, ਰਾਜਿੰਦਰ ਸਿੰਘ, ਗੁਰਸੇਵਕ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਮਾਲੋਵਾਲ, ਗੁਲਜਾਰ ਸਿੰਘ ਮਾਲੋਵਾਲ, ਕਰਮਜੀਤ ਸਿੰਘ ਤੰਦਾ ਬੱਧਾ, ਰਣਜੀਤ ਕੋਟਲੀ, ਸੁਖਚੈਨ ਸਿੰਘ ਦੀਵਾ, ਹਰਭਜਨ ਸਿੰਘ ਬੁੱਗਾ, ਪਿਆਰਾ ਖਾ ਚੌਬਦਾਰਾਂ, ਧਰਮਪਾਲ ਭੜੀ ਪੀਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜੋਨ ਦੇ ਵਰਕਰ ਤੇ ਆਗੂ ਹਾਜਰ ਸਨ।