← ਪਿਛੇ ਪਰਤੋ
ਐਸ.ਏ.ਐਸ ਨਗਰ, 11 ਸਤੰਬਰ : ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਜਿਲ੍ਹਾ ਪ੍ਰੀਸ਼ਦ ਐਸ.ਐਸ. ਨਗਰ ਲਈ 23 ਉਮੀਦਵਾਰ ਅਤੇ ਜਿਲ੍ਹੇ ਦੀਆਂ ਤਿੰਨ ਪੰਚਾਇਤ ਸੰਮਤੀਆ ਲਈ 150 ਉਮੀਦਵਾਰ ਚੋਣ ਮੈਦਾਨ ਵਿਚ ਮੌਜੂਦ ਹਨ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫਸਰ ਸ੍ਰੀ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ ਚੋਣ ਲਈ 10 ਜ਼ੋਨਾ ਅਤੇ ਤਿੰਨ ਪੰਚਾਇਤ ਸੰਮਤੀਆਂ ਦੀਆਂ ਚੋਣਾ ਲਈ 62 ਜ਼ੋਨਾ ’ਚ ਚੋਣ ਹੋਵੇਗੀ। ਜਦਕਿ ਖਰੜ ਬਲਾਕ ਦੀ ਪੰਚਾਇਤ ਸੰਮਤੀ ਲਈ ਇਕ ਉਮੀਦਵਾਰ ਨਿਰਵੋਰਧ ਜੇਤੂ ਕਰਾਰ ਦਿੱਤਾ ਗਿਆ ਹੈ। ਸ੍ਰੀ ਬੈਂਸ ਨੇ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ ਲਈ ਕੁਲ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 8 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਪੜਤਾਲ ਉਪਰੰਤ ਖਾਰਜ ਕੀਤੇ ਗਏ ਅਤੇ 19 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਬਲਾਕ ਡੇਰਾਬਸੀ ਚ 96 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਪੜਤਾਲ ਉਪਰੰਤ 08 ਨਾਮਜ਼ਦਗੀ ਪੱਤਰ ਖਾਰਜ ਕੀਤੇ ਗਏ ਅਤੇ 41 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਅਤੇ 47 ਉਮੀਦਵਾਰ ਚੋਣ ਮੈਦਾਨ ਵਿਚ ਮੌਜੂਦ ਹਨ। ਬਲਾਕ ਮਾਜਰੀ ਚ 84 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 37 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਅਤੇ 47 ਉਮੀਦਵਾਰ ਚੋਣ ਮੈਦਾਨ ਵਿਚ ਮੌਜੂਦ ਹਨ। ਇਸੇ ਤਰ੍ਹਾਂ ਬਲਾਕ ਖਰੜ ਚ 104 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਪੜਤਾਲ ਉਪਰੰਤ 02 ਨਾਮਜ਼ਦਗੀ ਪੱਤਰ ਖਾਰਜ ਕੀਤੇ ਗਏ ਅਤੇ 45 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਅਤੇ 56 ਉਮੀਦਵਾਰ ਚੋਣ ਮੈਦਾਨ ਵਿਚ ਮੌਜੂਦ ਹਨ। ਸ੍ਰੀ ਬੈਂਸ ਨੇ ਦੱਸਿਆ ਕਿ ਵੋਟਾਂ 19 ਸਤੰਬਰ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਤੱਕ ਪੈਣਗੀਆਂ।
Total Responses : 265