ਬਠਿੰਡਾ, 21 ਸਤੰਬਰ 2018 : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਈਆਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ 22 ਸਤੰਬਰ ਨੂੰ ਡਰਾਈ-ਡੇ ਘੋਸ਼ਿਤ ਕਰਨ ਦੇ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਜਾਰੀ ਕੀਤੇ ਗਏ ਸਨ।
ਪੰਜਾਬ ਸਰਕਾਰ ਦੇ ਮੀਮੋ ਪਿੱਠ ਅੰਕਣ ਨੰ: S53-S1-੨੦੧੮/੫੪੭੫-੫੫੧੮ ਮਿਤੀ 29-8-2018 ਰਾਹੀਂ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਵਿਚ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਵਿਚ ਅੰਸ਼ਿਕ ਸੋਧ ਕਰਦਿਆਂ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲੇ ਅੰਦਰ ਬਣਾਏ ਗਏ ਗਿਣਤੀ ਕੇਂਦਰ ਜਿਨਾਂ ਵਿੱਚ ਗੌਰਮਿੰਟ ਪੋਲੀਟੈਕਨੀਕਲ ਕਾਲਜ ਬਠਿੰਡਾ, ਬੀ.ਡੀ.ਪੀ.ਓ. ਦਫ਼ਤਰ ਨਥਾਣਾ, ਸਪੋਰਟਸ ਸਕੂਲ ਘੁੱਦਾ, ਭਾਈ ਆਸਾ ਸਿੰਘ ਗਰਲਜ਼ ਕਾਲਜ ਗੋਨਿਆਣਾ ਮੰਡੀ, ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਮੌੜ, ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ, ਦੇਵ ਸਮਾਜ ਗਰਲਜ਼ ਹਾਈ ਸਕੂਲ ਰਾਮਪੁਰਾ, ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਅਤੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਹਨ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਦੇ ਅੰਦਰ-ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ 22 ਸਤੰਬਰ 2018 ਨੂੰ ਡਰਾਈ-ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ।